ਗਉੜੀ ਬੈਰਾਗਣਿ ਮਹਲਾ ੪ ॥ ਹਮਰੈ ਮਨਿ ਚਿਤਿ ਹਰਿ ਆਸ ਨਿਤ ਕਿਉ ਦੇਖਾ ਹਰਿ ਦਰਸੁ ਤੁਮਾਰਾ ॥ ਜਿਨਿ ਪ੍ਰੀਤਿ ਲਾਈ ਸੋ ਜਾਣਤਾ ਹਮਰੈ ਮਨਿ ਚਿਤਿ ਹਰਿ ਬਹੁਤੁ ਪਿਆਰਾ ॥ ਹਉ ਕੁਰਬਾਨੀ ਗੁਰ ਆਪਣੇ ਜਿਨਿ ਵਿਛੁੜਿਆ ਮੇਲਿਆ ਮੇਰਾ ਸਿਰਜਨਹਾਰਾ ॥੧॥ ਮੇਰੇ ਰਾਮ ਹਮ ਪਾਪੀ ਸਰਣਿ ਪਰੇ ਹਰਿ ਦੁਆਰਿ ॥ ਮਤੁ ਨਿਰਗੁਣ ਹਮ ਮੇਲੈ ਕਬਹੂੰ ਅਪੁਨੀ ਕਿਰਪਾ ਧਾਰਿ ॥੧॥ ਰਹਾਉ ॥ ਹਮਰੇ ਅਵਗੁਣ ਬਹੁਤੁ ਬਹੁਤੁ ਹੈ ਬਹੁ ਬਾਰ ਬਾਰ ਹਰਿ ਗਣਤ ਨ ਆਵੈ ॥ ਤੂੰ ਗੁਣਵੰਤਾ ਹਰਿ ਹਰਿ ਦਇਆਲੁ ਹਰਿ ਆਪੇ ਬਖਸਿ ਲੈਹਿ ਹਰਿ ਭਾਵੈ ॥ ਹਮ ਅਪਰਾਧੀ ਰਾਖੇ ਗੁਰ ਸੰਗਤੀ ਉਪਦੇਸੁ ਦੀਓ ਹਰਿ ਨਾਮੁ ਛਡਾਵੈ ॥੨॥ ਤੁਮਰੇ ਗੁਣ ਕਿਆ ਕਹਾ ਮੇਰੇ ਸਤਿਗੁਰਾ ਜਬ ਗੁਰੁ ਬੋਲਹ ਤਬ ਬਿਸਮੁ ਹੋਇ ਜਾਇ ॥ ਹਮ ਜੈਸੇ ਅਪਰਾਧੀ ਅਵਰੁ ਕੋਈ ਰਾਖੈ ਜੈਸੇ ਹਮ ਸਤਿਗੁਰਿ ਰਾਖਿ ਲੀਏ ਛਡਾਇ ॥ ਤੂੰ ਗੁਰੁ ਪਿਤਾ ਤੂੰਹੈ ਗੁਰੁ ਮਾਤਾ ਤੂੰ ਗੁਰੁ ਬੰਧਪੁ ਮੇਰਾ ਸਖਾ ਸਖਾਇ ॥੩॥ ਜੋ ਹਮਰੀ ਬਿਧਿ ਹੋਤੀ ਮੇਰੇ ਸਤਿਗੁਰਾ ਸਾ ਬਿਧਿ ਤੁਮ ਹਰਿ ਜਾਣਹੁ ਆਪੇ ॥ ਹਮ ਰੁਲਤੇ ਫਿਰਤੇ ਕੋਈ ਬਾਤ ਨ ਪੂਛਤਾ ਗੁਰ ਸਤਿਗੁਰ ਸੰਗਿ ਕੀਰੇ ਹਮ ਥਾਪੇ ॥ ਧੰਨੁ ਧੰਨੁ ਗੁਰੂ ਨਾਨਕ ਜਨ ਕੇਰਾ ਜਿਤੁ ਮਿਲਿਐ ਚੂਕੇ ਸਭਿ ਸੋਗ ਸੰਤਾਪੇ ॥੪॥੫॥੧੧॥੪੯॥

Leave a Reply

Powered By Indic IME