ਗਉੜੀ ਬੈਰਾਗਣਿ ਮਹਲਾ ੪ ॥ ਕੰਚਨ ਨਾਰੀ ਮਹਿ ਜੀਉ ਲੁਭਤੁ ਹੈ ਮੋਹੁ ਮੀਠਾ ਮਾਇਆ ॥ ਘਰ ਮੰਦਰ ਘੋੜੇ ਖੁਸੀ ਮਨੁ ਅਨ ਰਸਿ ਲਾਇਆ ॥ ਹਰਿ ਪ੍ਰਭੁ ਚਿਤਿ ਨ ਆਵਈ ਕਿਉ ਛੂਟਾ ਮੇਰੇ ਹਰਿ ਰਾਇਆ ॥੧॥ ਮੇਰੇ ਰਾਮ ਇਹ ਨੀਚ ਕਰਮ ਹਰਿ ਮੇਰੇ ॥ ਗੁਣਵੰਤਾ ਹਰਿ ਹਰਿ ਦਇਆਲੁ ਕਰਿ ਕਿਰਪਾ ਬਖਸਿ ਅਵਗਣ ਸਭਿ ਮੇਰੇ ॥੧॥ ਰਹਾਉ ॥ ਕਿਛੁ ਰੂਪੁ ਨਹੀ ਕਿਛੁ ਜਾਤਿ ਨਾਹੀ ਕਿਛੁ ਢੰਗੁ ਨ ਮੇਰਾ ॥ ਕਿਆ ਮੁਹੁ ਲੈ ਬੋਲਹ ਗੁਣ ਬਿਹੂਨ ਨਾਮੁ ਜਪਿਆ ਨ ਤੇਰਾ ॥ ਹਮ ਪਾਪੀ ਸੰਗਿ ਗੁਰ ਉਬਰੇ ਪੁੰਨੁ ਸਤਿਗੁਰ ਕੇਰਾ ॥੨॥ ਸਭੁ ਜੀਉ ਪਿੰਡੁ ਮੁਖੁ ਨਕੁ ਦੀਆ ਵਰਤਣ ਕਉ ਪਾਣੀ ॥ ਅੰਨੁ ਖਾਣਾ ਕਪੜੁ ਪੈਨਣੁ ਦੀਆ ਰਸ ਅਨਿ ਭੋਗਾਣੀ ॥ ਜਿਨਿ ਦੀਏ ਸੁ ਚਿਤਿ ਨ ਆਵਈ ਪਸੂ ਹਉ ਕਰਿ ਜਾਣੀ ॥੩॥ ਸਭੁ ਕੀਤਾ ਤੇਰਾ ਵਰਤਦਾ ਤੂੰ ਅੰਤਰਜਾਮੀ ॥ ਹਮ ਜੰਤ ਵਿਚਾਰੇ ਕਿਆ ਕਰਹ ਸਭੁ ਖੇਲੁ ਤੁਮ ਸੁਆਮੀ ॥ ਜਨ ਨਾਨਕੁ ਹਾਟਿ ਵਿਹਾਝਿਆ ਹਰਿ ਗੁਲਮ ਗੁਲਾਮੀ ॥੪॥੬॥੧੨॥੫੦॥
Scroll