ਗਉੜੀ ਬੈਰਾਗਣਿ ਮਹਲਾ ੪ ॥ ਜਿਉ ਜਨਨੀ ਸੁਤੁ ਜਣਿ ਪਾਲਤੀ ਰਾਖੈ ਨਦਰਿ ਮਝਾਰਿ ॥ ਅੰਤਰਿ ਬਾਹਰਿ ਮੁਖਿ ਦੇ ਗਿਰਾਸੁ ਖਿਨੁ ਖਿਨੁ ਪੋਚਾਰਿ ॥ ਤਿਉ ਸਤਿਗੁਰੁ ਗੁਰਸਿਖ ਰਾਖਤਾ ਹਰਿ ਪ੍ਰੀਤਿ ਪਿਆਰਿ ॥੧॥ ਮੇਰੇ ਰਾਮ ਹਮ ਬਾਰਿਕ ਹਰਿ ਪ੍ਰਭ ਕੇ ਹੈ ਇਆਣੇ ॥ ਧੰਨੁ ਧੰਨੁ ਗੁਰੂ ਗੁਰੁ ਸਤਿਗੁਰੁ ਪਾਧਾ ਜਿਨਿ ਹਰਿ ਉਪਦੇਸੁ ਦੇ ਕੀਏ ਸਿਆਣੇ ॥੧॥ ਰਹਾਉ ॥ ਜੈਸੀ ਗਗਨਿ ਫਿਰੰਤੀ ਊਡਤੀ ਕਪਰੇ ਬਾਗੇ ਵਾਲੀ ॥ ਓਹ ਰਾਖੈ ਚੀਤੁ ਪੀਛੈ ਬਿਚਿ ਬਚਰੇ ਨਿਤ ਹਿਰਦੈ ਸਾਰਿ ਸਮਾਲੀ ॥ ਤਿਉ ਸਤਿਗੁਰ ਸਿਖ ਪ੍ਰੀਤਿ ਹਰਿ ਹਰਿ ਕੀ ਗੁਰੁ ਸਿਖ ਰਖੈ ਜੀਅ ਨਾਲੀ ॥੨॥ ਜੈਸੇ ਕਾਤੀ ਤੀਸ ਬਤੀਸ ਹੈ ਵਿਚਿ ਰਾਖੈ ਰਸਨਾ ਮਾਸ ਰਤੁ ਕੇਰੀ ॥ ਕੋਈ ਜਾਣਹੁ ਮਾਸ ਕਾਤੀ ਕੈ ਕਿਛੁ ਹਾਥਿ ਹੈ ਸਭ ਵਸਗਤਿ ਹੈ ਹਰਿ ਕੇਰੀ ॥ ਤਿਉ ਸੰਤ ਜਨਾ ਕੀ ਨਰ ਨਿੰਦਾ ਕਰਹਿ ਹਰਿ ਰਾਖੈ ਪੈਜ ਜਨ ਕੇਰੀ ॥੩॥ ਭਾਈ ਮਤ ਕੋਈ ਜਾਣਹੁ ਕਿਸੀ ਕੈ ਕਿਛੁ ਹਾਥਿ ਹੈ ਸਭ ਕਰੇ ਕਰਾਇਆ ॥ ਜਰਾ ਮਰਾ ਤਾਪੁ ਸਿਰਤਿ ਸਾਪੁ ਸਭੁ ਹਰਿ ਕੈ ਵਸਿ ਹੈ ਕੋਈ ਲਾਗਿ ਨ ਸਕੈ ਬਿਨੁ ਹਰਿ ਕਾ ਲਾਇਆ ॥ ਐਸਾ ਹਰਿ ਨਾਮੁ ਮਨਿ ਚਿਤਿ ਨਿਤਿ ਧਿਆਵਹੁ ਜਨ ਨਾਨਕ ਜੋ ਅੰਤੀ ਅਉਸਰਿ ਲਏ ਛਡਾਇਆ ॥੪॥੭॥੧੩॥੫੧॥
Scroll