ਗਉੜੀ ਪੂਰਬੀ ਮਹਲਾ ੪ ॥ ਮੇਰੇ ਮਨ ਸੋ ਪ੍ਰਭੁ ਸਦਾ ਨਾਲਿ ਹੈ ਸੁਆਮੀ ਕਹੁ ਕਿਥੈ ਹਰਿ ਪਹੁ ਨਸੀਐ ॥ ਹਰਿ ਆਪੇ ਬਖਸਿ ਲਏ ਪ੍ਰਭੁ ਸਾਚਾ ਹਰਿ ਆਪਿ ਛਡਾਏ ਛੁਟੀਐ ॥੧॥ ਮੇਰੇ ਮਨ ਜਪਿ ਹਰਿ ਹਰਿ ਹਰਿ ਮਨਿ ਜਪੀਐ ॥ ਸਤਿਗੁਰ ਕੀ ਸਰਣਾਈ ਭਜਿ ਪਉ ਮੇਰੇ ਮਨਾ ਗੁਰ ਸਤਿਗੁਰ ਪੀਛੈ ਛੁਟੀਐ ॥੧॥ ਰਹਾਉ ॥ ਮੇਰੇ ਮਨ ਸੇਵਹੁ ਸੋ ਪ੍ਰਭ ਸ੍ਰਬ ਸੁਖਦਾਤਾ ਜਿਤੁ ਸੇਵਿਐ ਨਿਜ ਘਰਿ ਵਸੀਐ ॥ ਗੁਰਮੁਖਿ ਜਾਇ ਲਹਹੁ ਘਰੁ ਅਪਨਾ ਘਸਿ ਚੰਦਨੁ ਹਰਿ ਜਸੁ ਘਸੀਐ ॥੨॥ ਮੇਰੇ ਮਨ ਹਰਿ ਹਰਿ ਹਰਿ ਹਰਿ ਹਰਿ ਜਸੁ ਊਤਮੁ ਲੈ ਲਾਹਾ ਹਰਿ ਮਨਿ ਹਸੀਐ ॥ ਹਰਿ ਹਰਿ ਆਪਿ ਦਇਆ ਕਰਿ ਦੇਵੈ ਤਾ ਅੰਮ੍ਰਿਤੁ ਹਰਿ ਰਸੁ ਚਖੀਐ ॥੩॥ ਮੇਰੇ ਮਨ ਨਾਮ ਬਿਨਾ ਜੋ ਦੂਜੈ ਲਾਗੇ ਤੇ ਸਾਕਤ ਨਰ ਜਮਿ ਘੁਟੀਐ ॥ ਤੇ ਸਾਕਤ ਚੋਰ ਜਿਨਾ ਨਾਮੁ ਵਿਸਾਰਿਆ ਮਨ ਤਿਨ ਕੈ ਨਿਕਟਿ ਨ ਭਿਟੀਐ ॥੪॥ ਮੇਰੇ ਮਨ ਸੇਵਹੁ ਅਲਖ ਨਿਰੰਜਨ ਨਰਹਰਿ ਜਿਤੁ ਸੇਵਿਐ ਲੇਖਾ ਛੁਟੀਐ ॥ ਜਨ ਨਾਨਕ ਹਰਿ ਪ੍ਰਭਿ ਪੂਰੇ ਕੀਏ ਖਿਨੁ ਮਾਸਾ ਤੋਲੁ ਨ ਘਟੀਐ ॥੫॥੫॥੧੯॥੫੭॥

Leave a Reply

Powered By Indic IME