ਗਉੜੀ ਪੂਰਬੀ ਮਹਲਾ ੪ ॥ ਹਮਰੇ ਪ੍ਰਾਨ ਵਸਗਤਿ ਪ੍ਰਭ ਤੁਮਰੈ ਮੇਰਾ ਜੀਉ ਪਿੰਡੁ ਸਭ ਤੇਰੀ ॥ ਦਇਆ ਕਰਹੁ ਹਰਿ ਦਰਸੁ ਦਿਖਾਵਹੁ ਮੇਰੈ ਮਨਿ ਤਨਿ ਲੋਚ ਘਣੇਰੀ ॥੧॥ ਰਾਮ ਮੇਰੈ ਮਨਿ ਤਨਿ ਲੋਚ ਮਿਲਣ ਹਰਿ ਕੇਰੀ ॥ ਗੁਰ ਕ੍ਰਿਪਾਲਿ ਕ੍ਰਿਪਾ ਕਿੰਚਤ ਗੁਰਿ ਕੀਨੀ ਹਰਿ ਮਿਲਿਆ ਆਇ ਪ੍ਰਭੁ ਮੇਰੀ ॥੧॥ ਰਹਾਉ ॥ ਜੋ ਹਮਰੈ ਮਨ ਚਿਤਿ ਹੈ ਸੁਆਮੀ ਸਾ ਬਿਧਿ ਤੁਮ ਹਰਿ ਜਾਨਹੁ ਮੇਰੀ ॥ ਅਨਦਿਨੁ ਨਾਮੁ ਜਪੀ ਸੁਖੁ ਪਾਈ ਨਿਤ ਜੀਵਾ ਆਸ ਹਰਿ ਤੇਰੀ ॥੨॥ ਗੁਰਿ ਸਤਿਗੁਰਿ ਦਾਤੈ ਪੰਥੁ ਬਤਾਇਆ ਹਰਿ ਮਿਲਿਆ ਆਇ ਪ੍ਰਭੁ ਮੇਰੀ ॥ ਅਨਦਿਨੁ ਅਨਦੁ ਭਇਆ ਵਡਭਾਗੀ ਸਭ ਆਸ ਪੁਜੀ ਜਨ ਕੇਰੀ ॥੩॥ ਜਗੰਨਾਥ ਜਗਦੀਸੁਰ ਕਰਤੇ ਸਭ ਵਸਗਤਿ ਹੈ ਹਰਿ ਕੇਰੀ ॥ ਜਨ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਪੈਜ ਜਨ ਕੇਰੀ ॥੪॥੬॥੨੦॥੫੮॥

Leave a Reply

Powered By Indic IME