ਗਉੜੀ ਪੂਰਬੀ ਮਹਲਾ ੪ ॥ ਹਰਿ ਹਰਿ ਅਰਥਿ ਸਰੀਰੁ ਹਮ ਬੇਚਿਆ ਪੂਰੇ ਗੁਰ ਕੈ ਆਗੇ ॥ ਸਤਿਗੁਰ ਦਾਤੈ ਨਾਮੁ ਦਿੜਾਇਆ ਮੁਖਿ ਮਸਤਕਿ ਭਾਗ ਸਭਾਗੇ ॥੧॥ ਰਾਮ ਗੁਰਮਤਿ ਹਰਿ ਲਿਵ ਲਾਗੇ ॥੧॥ ਰਹਾਉ ॥ ਘਟਿ ਘਟਿ ਰਮਈਆ ਰਮਤ ਰਾਮ ਰਾਇ ਗੁਰ ਸਬਦਿ ਗੁਰੂ ਲਿਵ ਲਾਗੇ ॥ ਹਉ ਮਨੁ ਤਨੁ ਦੇਵਉ ਕਾਟਿ ਗੁਰੂ ਕਉ ਮੇਰਾ ਭ੍ਰਮੁ ਭਉ ਗੁਰ ਬਚਨੀ ਭਾਗੇ ॥੨॥ ਅੰਧਿਆਰੈ ਦੀਪਕ ਆਨਿ ਜਲਾਏ ਗੁਰ ਗਿਆਨਿ ਗੁਰੂ ਲਿਵ ਲਾਗੇ ॥ ਅਗਿਆਨੁ ਅੰਧੇਰਾ ਬਿਨਸਿ ਬਿਨਾਸਿਓ ਘਰਿ ਵਸਤੁ ਲਹੀ ਮਨ ਜਾਗੇ ॥੩॥ ਸਾਕਤ ਬਧਿਕ ਮਾਇਆਧਾਰੀ ਤਿਨ ਜਮ ਜੋਹਨਿ ਲਾਗੇ ॥ ਉਨ ਸਤਿਗੁਰ ਆਗੈ ਸੀਸੁ ਨ ਬੇਚਿਆ ਓਇ ਆਵਹਿ ਜਾਹਿ ਅਭਾਗੇ ॥੪॥ ਹਮਰਾ ਬਿਨਉ ਸੁਨਹੁ ਪ੍ਰਭ ਠਾਕੁਰ ਹਮ ਸਰਣਿ ਪ੍ਰਭੂ ਹਰਿ ਮਾਗੇ ॥ ਜਨ ਨਾਨਕ ਕੀ ਲਜ ਪਾਤਿ ਗੁਰੂ ਹੈ ਸਿਰੁ ਬੇਚਿਓ ਸਤਿਗੁਰ ਆਗੇ ॥੫॥੧੦॥੨੪॥੬੨॥
Scroll