ਗਉੜੀ ਪੂਰਬੀ ਮਹਲਾ ੪ ॥ ਹਮ ਅਹੰਕਾਰੀ ਅਹੰਕਾਰ ਅਗਿਆਨ ਮਤਿ ਗੁਰਿ ਮਿਲਿਐ ਆਪੁ ਗਵਾਇਆ ॥ ਹਉਮੈ ਰੋਗੁ ਗਇਆ ਸੁਖੁ ਪਾਇਆ ਧਨੁ ਧੰਨੁ ਗੁਰੂ ਹਰਿ ਰਾਇਆ ॥੧॥ ਰਾਮ ਗੁਰ ਕੈ ਬਚਨਿ ਹਰਿ ਪਾਇਆ ॥੧॥ ਰਹਾਉ ॥ ਮੇਰੈ ਹੀਅਰੈ ਪ੍ਰੀਤਿ ਰਾਮ ਰਾਇ ਕੀ ਗੁਰਿ ਮਾਰਗੁ ਪੰਥੁ ਬਤਾਇਆ ॥ ਮੇਰਾ ਜੀਉ ਪਿੰਡੁ ਸਭੁ ਸਤਿਗੁਰ ਆਗੈ ਜਿਨਿ ਵਿਛੁੜਿਆ ਹਰਿ ਗਲਿ ਲਾਇਆ ॥੨॥ ਮੇਰੈ ਅੰਤਰਿ ਪ੍ਰੀਤਿ ਲਗੀ ਦੇਖਨ ਕਉ ਗੁਰਿ ਹਿਰਦੇ ਨਾਲਿ ਦਿਖਾਇਆ ॥ ਸਹਜ ਅਨੰਦੁ ਭਇਆ ਮਨਿ ਮੋਰੈ ਗੁਰ ਆਗੈ ਆਪੁ ਵੇਚਾਇਆ ॥੩॥ ਹਮ ਅਪਰਾਧ ਪਾਪ ਬਹੁ ਕੀਨੇ ਕਰਿ ਦੁਸਟੀ ਚੋਰ ਚੁਰਾਇਆ ॥ ਅਬ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਲਾਜ ਹਰਿ ਭਾਇਆ ॥੪॥੧੧॥੨੫॥੬੩॥
Scroll