ਗਉੜੀ ਪੂਰਬੀ ਮਹਲਾ ੪ ॥ ਗੁਰਮਤਿ ਬਾਜੈ ਸਬਦੁ ਅਨਾਹਦੁ ਗੁਰਮਤਿ ਮਨੂਆ ਗਾਵੈ ॥ ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧੰਨੁ ਗੁਰੂ ਲਿਵ ਲਾਵੈ ॥੧॥ ਗੁਰਮੁਖਿ ਹਰਿ ਲਿਵ ਲਾਵੈ ॥੧॥ ਰਹਾਉ ॥ ਹਮਰਾ ਠਾਕੁਰੁ ਸਤਿਗੁਰੁ ਪੂਰਾ ਮਨੁ ਗੁਰ ਕੀ ਕਾਰ ਕਮਾਵੈ ॥ ਹਮ ਮਲਿ ਮਲਿ ਧੋਵਹ ਪਾਵ ਗੁਰੂ ਕੇ ਜੋ ਹਰਿ ਹਰਿ ਕਥਾ ਸੁਨਾਵੈ ॥੨॥ ਹਿਰਦੈ ਗੁਰਮਤਿ ਰਾਮ ਰਸਾਇਣੁ ਜਿਹਵਾ ਹਰਿ ਗੁਣ ਗਾਵੈ ॥ ਮਨ ਰਸਕਿ ਰਸਕਿ ਹਰਿ ਰਸਿ ਆਘਾਨੇ ਫਿਰਿ ਬਹੁਰਿ ਨ ਭੂਖ ਲਗਾਵੈ ॥੩॥ ਕੋਈ ਕਰੈ ਉਪਾਵ ਅਨੇਕ ਬਹੁਤੇਰੇ ਬਿਨੁ ਕਿਰਪਾ ਨਾਮੁ ਨ ਪਾਵੈ ॥ ਜਨ ਨਾਨਕ ਕਉ ਹਰਿ ਕਿਰਪਾ ਧਾਰੀ ਮਤਿ ਗੁਰਮਤਿ ਨਾਮੁ ਦ੍ਰਿੜਾਵੈ ॥੪॥੧੨॥੨੬॥੬੪॥
Scroll