ਰਾਗੁ ਗਉੜੀ ਮਾਝ ਮਹਲਾ ੪ ॥ ਗੁਰਮੁਖਿ ਜਿੰਦੂ ਜਪਿ ਨਾਮੁ ਕਰੰਮਾ ॥ ਮਤਿ ਮਾਤਾ ਮਤਿ ਜੀਉ ਨਾਮੁ ਮੁਖਿ ਰਾਮਾ ॥ ਸੰਤੋਖੁ ਪਿਤਾ ਕਰਿ ਗੁਰੁ ਪੁਰਖੁ ਅਜਨਮਾ ॥ ਵਡਭਾਗੀ ਮਿਲੁ ਰਾਮਾ ॥੧॥ ਗੁਰੁ ਜੋਗੀ ਪੁਰਖੁ ਮਿਲਿਆ ਰੰਗੁ ਮਾਣੀ ਜੀਉ ॥ ਗੁਰੁ ਹਰਿ ਰੰਗਿ ਰਤੜਾ ਸਦਾ ਨਿਰਬਾਣੀ ਜੀਉ ॥ ਵਡਭਾਗੀ ਮਿਲੁ ਸੁਘੜ ਸੁਜਾਣੀ ਜੀਉ ॥ ਮੇਰਾ ਮਨੁ ਤਨੁ ਹਰਿ ਰੰਗਿ ਭਿੰਨਾ ॥੨॥ ਆਵਹੁ ਸੰਤਹੁ ਮਿਲਿ ਨਾਮੁ ਜਪਾਹਾ ॥ ਵਿਚਿ ਸੰਗਤਿ ਨਾਮੁ ਸਦਾ ਲੈ ਲਾਹਾ ਜੀਉ ॥ ਕਰਿ ਸੇਵਾ ਸੰਤਾ ਅੰਮ੍ਰਿਤੁ ਮੁਖਿ ਪਾਹਾ ਜੀਉ ॥ ਮਿਲੁ ਪੂਰਬਿ ਲਿਖਿਅੜੇ ਧੁਰਿ ਕਰਮਾ ॥੩॥ ਸਾਵਣਿ ਵਰਸੁ ਅੰਮ੍ਰਿਤਿ ਜਗੁ ਛਾਇਆ ਜੀਉ ॥ ਮਨੁ ਮੋਰੁ ਕੁਹੁਕਿਅੜਾ ਸਬਦੁ ਮੁਖਿ ਪਾਇਆ ॥ ਹਰਿ ਅੰਮ੍ਰਿਤੁ ਵੁਠੜਾ ਮਿਲਿਆ ਹਰਿ ਰਾਇਆ ਜੀਉ ॥ ਜਨ ਨਾਨਕ ਪ੍ਰੇਮਿ ਰਤੰਨਾ ॥੪॥੧॥੨੭॥੬੫॥

Leave a Reply

Powered By Indic IME