ਗਉੜੀ ਮਾਝ ਮਹਲਾ ੪ ॥ ਆਉ ਸਖੀ ਗੁਣ ਕਾਮਣ ਕਰੀਹਾ ਜੀਉ ॥ ਮਿਲਿ ਸੰਤ ਜਨਾ ਰੰਗੁ ਮਾਣਿਹ ਰਲੀਆ ਜੀਉ ॥ ਗੁਰ ਦੀਪਕੁ ਗਿਆਨੁ ਸਦਾ ਮਨਿ ਬਲੀਆ ਜੀਉ ॥ ਹਰਿ ਤੁਠੈ ਢੁਲਿ ਢੁਲਿ ਮਿਲੀਆ ਜੀਉ ॥੧॥ ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਢੋਲੇ ਜੀਉ ॥ ਮੈ ਮੇਲੇ ਮਿਤ੍ਰੁ ਸਤਿਗੁਰੁ ਵੇਚੋਲੇ ਜੀਉ ॥ ਮਨੁ ਦੇਵਾਂ ਸੰਤਾ ਮੇਰਾ ਪ੍ਰਭੁ ਮੇਲੇ ਜੀਉ ॥ ਹਰਿ ਵਿਟੜਿਅਹੁ ਸਦਾ ਘੋਲੇ ਜੀਉ ॥੨॥ ਵਸੁ ਮੇਰੇ ਪਿਆਰਿਆ ਵਸੁ ਮੇਰੇ ਗੋਵਿਦਾ ਹਰਿ ਕਰਿ ਕਿਰਪਾ ਮਨਿ ਵਸੁ ਜੀਉ ॥ ਮਨਿ ਚਿੰਦਿਅੜਾ ਫਲੁ ਪਾਇਆ ਮੇਰੇ ਗੋਵਿੰਦਾ ਗੁਰੁ ਪੂਰਾ ਵੇਖਿ ਵਿਗਸੁ ਜੀਉ ॥ ਹਰਿ ਨਾਮੁ ਮਿਲਿਆ ਸੋਹਾਗਣੀ ਮੇਰੇ ਗੋਵਿੰਦਾ ਮਨਿ ਅਨਦਿਨੁ ਅਨਦੁ ਰਹਸੁ ਜੀਉ ॥ ਹਰਿ ਪਾਇਅੜਾ ਵਡਭਾਗੀਈ ਮੇਰੇ ਗੋਵਿੰਦਾ ਨਿਤ ਲੈ ਲਾਹਾ ਮਨਿ ਹਸੁ ਜੀਉ ॥੩॥ ਹਰਿ ਆਪਿ ਉਪਾਏ ਹਰਿ ਆਪੇ ਵੇਖੈ ਹਰਿ ਆਪੇ ਕਾਰੈ ਲਾਇਆ ਜੀਉ ॥ ਇਕਿ ਖਾਵਹਿ ਬਖਸ ਤੋਟਿ ਨ ਆਵੈ ਇਕਨਾ ਫਕਾ ਪਾਇਆ ਜੀਉ ॥ ਇਕਿ ਰਾਜੇ ਤਖਤਿ ਬਹਹਿ ਨਿਤ ਸੁਖੀਏ ਇਕਨਾ ਭਿਖ ਮੰਗਾਇਆ ਜੀਉ ॥ ਸਭੁ ਇਕੋ ਸਬਦੁ ਵਰਤਦਾ ਮੇਰੇ ਗੋਵਿਦਾ ਜਨ ਨਾਨਕ ਨਾਮੁ ਧਿਆਇਆ ਜੀਉ ॥੪॥੨॥੨੮॥੬੬॥
Scroll