ਗਉੜੀ ਮਾਝ ਮਹਲਾ ੪ ॥ ਮਨ ਮਾਹੀ ਮਨ ਮਾਹੀ ਮੇਰੇ ਗੋਵਿੰਦਾ ਹਰਿ ਰੰਗਿ ਰਤਾ ਮਨ ਮਾਹੀ ਜੀਉ ॥ ਹਰਿ ਰੰਗੁ ਨਾਲਿ ਨ ਲਖੀਐ ਮੇਰੇ ਗੋਵਿਦਾ ਗੁਰੁ ਪੂਰਾ ਅਲਖੁ ਲਖਾਹੀ ਜੀਉ ॥ ਹਰਿ ਹਰਿ ਨਾਮੁ ਪਰਗਾਸਿਆ ਮੇਰੇ ਗੋਵਿੰਦਾ ਸਭ ਦਾਲਦ ਦੁਖ ਲਹਿ ਜਾਹੀ ਜੀਉ ॥ ਹਰਿ ਪਦੁ ਊਤਮੁ ਪਾਇਆ ਮੇਰੇ ਗੋਵਿੰਦਾ ਵਡਭਾਗੀ ਨਾਮਿ ਸਮਾਹੀ ਜੀਉ ॥੧॥ ਨੈਣੀ ਮੇਰੇ ਪਿਆਰਿਆ ਨੈਣੀ ਮੇਰੇ ਗੋਵਿਦਾ ਕਿਨੈ ਹਰਿ ਪ੍ਰਭੁ ਡਿਠੜਾ ਨੈਣੀ ਜੀਉ ॥ ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਮੇਰੇ ਗੋਵਿੰਦਾ ਹਰਿ ਬਾਝਹੁ ਧਨ ਕੁਮਲੈਣੀ ਜੀਉ ॥ ਸੰਤ ਜਨਾ ਮਿਲਿ ਪਾਇਆ ਮੇਰੇ ਗੋਵਿਦਾ ਮੇਰਾ ਹਰਿ ਪ੍ਰਭੁ ਸਜਣੁ ਸੈਣੀ ਜੀਉ ॥ ਹਰਿ ਆਇ ਮਿਲਿਆ ਜਗਜੀਵਨੁ ਮੇਰੇ ਗੋਵਿੰਦਾ ਮੈ ਸੁਖਿ ਵਿਹਾਣੀ ਰੈਣੀ ਜੀਉ ॥੨॥ ਮੈ ਮੇਲਹੁ ਸੰਤ ਮੇਰਾ ਹਰਿ ਪ੍ਰਭੁ ਸਜਣੁ ਮੈ ਮਨਿ ਤਨਿ ਭੁਖ ਲਗਾਈਆ ਜੀਉ ॥ ਹਉ ਰਹਿ ਨ ਸਕਉ ਬਿਨੁ ਦੇਖੇ ਮੇਰੇ ਪ੍ਰੀਤਮ ਮੈ ਅੰਤਰਿ ਬਿਰਹੁ ਹਰਿ ਲਾਈਆ ਜੀਉ ॥ ਹਰਿ ਰਾਇਆ ਮੇਰਾ ਸਜਣੁ ਪਿਆਰਾ ਗੁਰੁ ਮੇਲੇ ਮੇਰਾ ਮਨੁ ਜੀਵਾਈਆ ਜੀਉ ॥ ਮੇਰੈ ਮਨਿ ਤਨਿ ਆਸਾ ਪੂਰੀਆ ਮੇਰੇ ਗੋਵਿੰਦਾ ਹਰਿ ਮਿਲਿਆ ਮਨਿ ਵਾਧਾਈਆ ਜੀਉ ॥੩॥ ਵਾਰੀ ਮੇਰੇ ਗੋਵਿੰਦਾ ਵਾਰੀ ਮੇਰੇ ਪਿਆਰਿਆ ਹਉ ਤੁਧੁ ਵਿਟੜਿਅਹੁ ਸਦ ਵਾਰੀ ਜੀਉ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਮੇਰੇ ਗੋਵਿਦਾ ਹਰਿ ਪੂੰਜੀ ਰਾਖੁ ਹਮਾਰੀ ਜੀਉ ॥ ਸਤਿਗੁਰੁ ਵਿਸਟੁ ਮੇਲਿ ਮੇਰੇ ਗੋਵਿੰਦਾ ਹਰਿ ਮੇਲੇ ਕਰਿ ਰੈਬਾਰੀ ਜੀਉ ॥ ਹਰਿ ਨਾਮੁ ਦਇਆ ਕਰਿ ਪਾਇਆ ਮੇਰੇ ਗੋਵਿੰਦਾ ਜਨ ਨਾਨਕੁ ਸਰਣਿ ਤੁਮਾਰੀ ਜੀਉ ॥੪॥੩॥੨੯॥੬੭॥
Scroll