ਗਉੜੀ ਮਾਝ ਮਹਲਾ ੪ ॥ ਚੋਜੀ ਮੇਰੇ ਗੋਵਿੰਦਾ ਚੋਜੀ ਮੇਰੇ ਪਿਆਰਿਆ ਹਰਿ ਪ੍ਰਭੁ ਮੇਰਾ ਚੋਜੀ ਜੀਉ ॥ ਹਰਿ ਆਪੇ ਕਾਨ੍ਹ੍ਹੁ ਉਪਾਇਦਾ ਮੇਰੇ ਗੋਵਿਦਾ ਹਰਿ ਆਪੇ ਗੋਪੀ ਖੋਜੀ ਜੀਉ ॥ ਹਰਿ ਆਪੇ ਸਭ ਘਟ ਭੋਗਦਾ ਮੇਰੇ ਗੋਵਿੰਦਾ ਆਪੇ ਰਸੀਆ ਭੋਗੀ ਜੀਉ ॥ ਹਰਿ ਸੁਜਾਣੁ ਨ ਭੁਲਈ ਮੇਰੇ ਗੋਵਿੰਦਾ ਆਪੇ ਸਤਿਗੁਰੁ ਜੋਗੀ ਜੀਉ ॥੧॥ ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਆਪਿ ਖੇਲੈ ਬਹੁ ਰੰਗੀ ਜੀਉ ॥ ਇਕਨਾ ਭੋਗ ਭੋਗਾਇਦਾ ਮੇਰੇ ਗੋਵਿੰਦਾ ਇਕਿ ਨਗਨ ਫਿਰਹਿ ਨੰਗ ਨੰਗੀ ਜੀਉ ॥ ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਦਾਨੁ ਦੇਵੈ ਸਭ ਮੰਗੀ ਜੀਉ ॥ ਭਗਤਾ ਨਾਮੁ ਆਧਾਰੁ ਹੈ ਮੇਰੇ ਗੋਵਿੰਦਾ ਹਰਿ ਕਥਾ ਮੰਗਹਿ ਹਰਿ ਚੰਗੀ ਜੀਉ ॥੨॥ ਹਰਿ ਆਪੇ ਭਗਤਿ ਕਰਾਇਦਾ ਮੇਰੇ ਗੋਵਿੰਦਾ ਹਰਿ ਭਗਤਾ ਲੋਚ ਮਨਿ ਪੂਰੀ ਜੀਉ ॥ ਆਪੇ ਜਲਿ ਥਲਿ ਵਰਤਦਾ ਮੇਰੇ ਗੋਵਿਦਾ ਰਵਿ ਰਹਿਆ ਨਹੀ ਦੂਰੀ ਜੀਉ ॥ ਹਰਿ ਅੰਤਰਿ ਬਾਹਰਿ ਆਪਿ ਹੈ ਮੇਰੇ ਗੋਵਿਦਾ ਹਰਿ ਆਪਿ ਰਹਿਆ ਭਰਪੂਰੀ ਜੀਉ ॥ ਹਰਿ ਆਤਮ ਰਾਮੁ ਪਸਾਰਿਆ ਮੇਰੇ ਗੋਵਿੰਦਾ ਹਰਿ ਵੇਖੈ ਆਪਿ ਹਦੂਰੀ ਜੀਉ ॥੩॥ ਹਰਿ ਅੰਤਰਿ ਵਾਜਾ ਪਉਣੁ ਹੈ ਮੇਰੇ ਗੋਵਿੰਦਾ ਹਰਿ ਆਪਿ ਵਜਾਏ ਤਿਉ ਵਾਜੈ ਜੀਉ ॥ ਹਰਿ ਅੰਤਰਿ ਨਾਮੁ ਨਿਧਾਨੁ ਹੈ ਮੇਰੇ ਗੋਵਿੰਦਾ ਗੁਰ ਸਬਦੀ ਹਰਿ ਪ੍ਰਭੁ ਗਾਜੈ ਜੀਉ ॥ ਆਪੇ ਸਰਣਿ ਪਵਾਇਦਾ ਮੇਰੇ ਗੋਵਿੰਦਾ ਹਰਿ ਭਗਤ ਜਨਾ ਰਾਖੁ ਲਾਜੈ ਜੀਉ ॥ ਵਡਭਾਗੀ ਮਿਲੁ ਸੰਗਤੀ ਮੇਰੇ ਗੋਵਿੰਦਾ ਜਨ ਨਾਨਕ ਨਾਮ ਸਿਧਿ ਕਾਜੈ ਜੀਉ ॥੪॥੪॥੩੦॥੬੮॥
Scroll