ਗਉੜੀ ਗੁਆਰੇਰੀ ਮਹਲਾ ੫ ॥ ਕਿਉ ਭ੍ਰਮੀਐ ਭ੍ਰਮੁ ਕਿਸ ਕਾ ਹੋਈ ॥ ਜਾ ਜਲਿ ਥਲਿ ਮਹੀਅਲਿ ਰਵਿਆ ਸੋਈ ॥ ਗੁਰਮੁਖਿ ਉਬਰੇ ਮਨਮੁਖ ਪਤਿ ਖੋਈ ॥੧॥ ਜਿਸੁ ਰਾਖੈ ਆਪਿ ਰਾਮੁ ਦਇਆਰਾ ॥ ਤਿਸੁ ਨਹੀ ਦੂਜਾ ਕੋ ਪਹੁਚਨਹਾਰਾ ॥੧॥ ਰਹਾਉ ॥ ਸਭ ਮਹਿ ਵਰਤੈ ਏਕੁ ਅਨੰਤਾ ॥ ਤਾ ਤੂੰ ਸੁਖਿ ਸੋਉ ਹੋਇ ਅਚਿੰਤਾ ॥ ਓਹੁ ਸਭੁ ਕਿਛੁ ਜਾਣੈ ਜੋ ਵਰਤੰਤਾ ॥੨॥ ਮਨਮੁਖ ਮੁਏ ਜਿਨ ਦੂਜੀ ਪਿਆਸਾ ॥ ਬਹੁ ਜੋਨੀ ਭਵਹਿ ਧੁਰਿ ਕਿਰਤਿ ਲਿਖਿਆਸਾ ॥ ਜੈਸਾ ਬੀਜਹਿ ਤੈਸਾ ਖਾਸਾ ॥੩॥ ਦੇਖਿ ਦਰਸੁ ਮਨਿ ਭਇਆ ਵਿਗਾਸਾ ॥ ਸਭੁ ਨਦਰੀ ਆਇਆ ਬ੍ਰਹਮੁ ਪਰਗਾਸਾ ॥ ਜਨ ਨਾਨਕ ਕੀ ਹਰਿ ਪੂਰਨ ਆਸਾ ॥੪॥੨॥੭੧॥

Leave a Reply

Powered By Indic IME