ਗਉੜੀ ਗੁਆਰੇਰੀ ਮਹਲਾ ੫ ॥ ਕਰਮ ਭੂਮਿ ਮਹਿ ਬੋਅਹੁ ਨਾਮੁ ॥ ਪੂਰਨ ਹੋਇ ਤੁਮਾਰਾ ਕਾਮੁ ॥ ਫਲ ਪਾਵਹਿ ਮਿਟੈ ਜਮ ਤ੍ਰਾਸ ॥ ਨਿਤ ਗਾਵਹਿ ਹਰਿ ਹਰਿ ਗੁਣ ਜਾਸ ॥੧॥ ਹਰਿ ਹਰਿ ਨਾਮੁ ਅੰਤਰਿ ਉਰਿ ਧਾਰਿ ॥ ਸੀਘਰ ਕਾਰਜੁ ਲੇਹੁ ਸਵਾਰਿ ॥੧॥ ਰਹਾਉ ॥ ਅਪਨੇ ਪ੍ਰਭ ਸਿਉ ਹੋਹੁ ਸਾਵਧਾਨੁ ॥ ਤਾ ਤੂੰ ਦਰਗਹ ਪਾਵਹਿ ਮਾਨੁ ॥ ਉਕਤਿ ਸਿਆਣਪ ਸਗਲੀ ਤਿਆਗੁ ॥ ਸੰਤ ਜਨਾ ਕੀ ਚਰਣੀ ਲਾਗੁ ॥੨॥ ਸਰਬ ਜੀਅ ਹਹਿ ਜਾ ਕੈ ਹਾਥਿ ॥ ਕਦੇ ਨ ਵਿਛੁੜੈ ਸਭ ਕੈ ਸਾਥਿ ॥ ਉਪਾਵ ਛੋਡਿ ਗਹੁ ਤਿਸ ਕੀ ਓਟ ॥ ਨਿਮਖ ਮਾਹਿ ਹੋਵੈ ਤੇਰੀ ਛੋਟਿ ॥੩॥ ਸਦਾ ਨਿਕਟਿ ਕਰਿ ਤਿਸ ਨੋ ਜਾਣੁ ॥ ਪ੍ਰਭ ਕੀ ਆਗਿਆ ਸਤਿ ਕਰਿ ਮਾਨੁ ॥ ਗੁਰ ਕੈ ਬਚਨਿ ਮਿਟਾਵਹੁ ਆਪੁ ॥ ਹਰਿ ਹਰਿ ਨਾਮੁ ਨਾਨਕ ਜਪਿ ਜਾਪੁ ॥੪॥੪॥੭੩॥
Scroll