ਗਉੜੀ ਗੁਆਰੇਰੀ ਮਹਲਾ ੫ ॥ ਬਹੁਤੁ ਦਰਬੁ ਕਰਿ ਮਨੁ ਨ ਅਘਾਨਾ ॥ ਅਨਿਕ ਰੂਪ ਦੇਖਿ ਨਹ ਪਤੀਆਨਾ ॥ ਪੁਤ੍ਰ ਕਲਤ੍ਰ ਉਰਝਿਓ ਜਾਨਿ ਮੇਰੀ ॥ ਓਹ ਬਿਨਸੈ ਓਇ ਭਸਮੈ ਢੇਰੀ ॥੧॥ ਬਿਨੁ ਹਰਿ ਭਜਨ ਦੇਖਉ ਬਿਲਲਾਤੇ ॥ ਧ੍ਰਿਗੁ ਤਨੁ ਧ੍ਰਿਗੁ ਧਨੁ ਮਾਇਆ ਸੰਗਿ ਰਾਤੇ ॥੧॥ ਰਹਾਉ ॥ ਜਿਉ ਬਿਗਾਰੀ ਕੈ ਸਿਰਿ ਦੀਜਹਿ ਦਾਮ ॥ ਓਇ ਖਸਮੈ ਕੈ ਗ੍ਰਿਹਿ ਉਨ ਦੂਖ ਸਹਾਮ ॥ ਜਿਉ ਸੁਪਨੈ ਹੋਇ ਬੈਸਤ ਰਾਜਾ ॥ ਨੇਤ੍ਰ ਪਸਾਰੈ ਤਾ ਨਿਰਾਰਥ ਕਾਜਾ ॥੨॥ ਜਿਉ ਰਾਖਾ ਖੇਤ ਊਪਰਿ ਪਰਾਏ ॥ ਖੇਤੁ ਖਸਮ ਕਾ ਰਾਖਾ ਉਠਿ ਜਾਏ ॥ ਉਸੁ ਖੇਤ ਕਾਰਣਿ ਰਾਖਾ ਕੜੈ ॥ ਤਿਸ ਕੈ ਪਾਲੈ ਕਛੂ ਨ ਪੜੈ ॥੩॥ ਜਿਸ ਕਾ ਰਾਜੁ ਤਿਸੈ ਕਾ ਸੁਪਨਾ ॥ ਜਿਨਿ ਮਾਇਆ ਦੀਨੀ ਤਿਨਿ ਲਾਈ ਤ੍ਰਿਸਨਾ ॥ ਆਪਿ ਬਿਨਾਹੇ ਆਪਿ ਕਰੇ ਰਾਸਿ ॥ ਨਾਨਕ ਪ੍ਰਭ ਆਗੈ ਅਰਦਾਸਿ ॥੪॥੧੧॥੮੦॥
Scroll