ਗਉੜੀ ਗੁਆਰੇਰੀ ਮਹਲਾ ੫ ॥ ਮਨੁ ਮੰਦਰੁ ਤਨੁ ਸਾਜੀ ਬਾਰਿ ॥ ਇਸ ਹੀ ਮਧੇ ਬਸਤੁ ਅਪਾਰ ॥ ਇਸ ਹੀ ਭੀਤਰਿ ਸੁਨੀਅਤ ਸਾਹੁ ॥ ਕਵਨੁ ਬਾਪਾਰੀ ਜਾ ਕਾ ਊਹਾ ਵਿਸਾਹੁ ॥੧॥ ਨਾਮ ਰਤਨ ਕੋ ਕੋ ਬਿਉਹਾਰੀ ॥ ਅੰਮ੍ਰਿਤ ਭੋਜਨੁ ਕਰੇ ਆਹਾਰੀ ॥੧॥ ਰਹਾਉ ॥ ਮਨੁ ਤਨੁ ਅਰਪੀ ਸੇਵ ਕਰੀਜੈ ॥ ਕਵਨ ਸੁ ਜੁਗਤਿ ਜਿਤੁ ਕਰਿ ਭੀਜੈ ॥ ਪਾਇ ਲਗਉ ਤਜਿ ਮੇਰਾ ਤੇਰੈ ॥ ਕਵਨੁ ਸੁ ਜਨੁ ਜੋ ਸਉਦਾ ਜੋਰੈ ॥੨॥ ਮਹਲੁ ਸਾਹ ਕਾ ਕਿਨ ਬਿਧਿ ਪਾਵੈ ॥ ਕਵਨ ਸੁ ਬਿਧਿ ਜਿਤੁ ਭੀਤਰਿ ਬੁਲਾਵੈ ॥ ਤੂੰ ਵਡ ਸਾਹੁ ਜਾ ਕੇ ਕੋਟਿ ਵਣਜਾਰੇ ॥ ਕਵਨੁ ਸੁ ਦਾਤਾ ਲੇ ਸੰਚਾਰੇ ॥੩॥ ਖੋਜਤ ਖੋਜਤ ਨਿਜ ਘਰੁ ਪਾਇਆ ॥ ਅਮੋਲ ਰਤਨੁ ਸਾਚੁ ਦਿਖਲਾਇਆ ॥ ਕਰਿ ਕਿਰਪਾ ਜਬ ਮੇਲੇ ਸਾਹਿ ॥ ਕਹੁ ਨਾਨਕ ਗੁਰ ਕੈ ਵੇਸਾਹਿ ॥੪॥੧੬॥੮੫॥

Leave a Reply

Powered By Indic IME