ਗਉੜੀ ਮਹਲਾ ੫ ਗੁਆਰੇਰੀ ॥ ਰੈਣਿ ਦਿਨਸੁ ਰਹੈ ਇਕ ਰੰਗਾ ॥ ਪ੍ਰਭ ਕਉ ਜਾਣੈ ਸਦ ਹੀ ਸੰਗਾ ॥ ਠਾਕੁਰ ਨਾਮੁ ਕੀਓ ਉਨਿ ਵਰਤਨਿ ॥ ਤ੍ਰਿਪਤਿ ਅਘਾਵਨੁ ਹਰਿ ਕੈ ਦਰਸਨਿ ॥੧॥ ਹਰਿ ਸੰਗਿ ਰਾਤੇ ਮਨ ਤਨ ਹਰੇ ॥ ਗੁਰ ਪੂਰੇ ਕੀ ਸਰਨੀ ਪਰੇ ॥੧॥ ਰਹਾਉ ॥ ਚਰਣ ਕਮਲ ਆਤਮ ਆਧਾਰ ॥ ਏਕੁ ਨਿਹਾਰਹਿ ਆਗਿਆਕਾਰ ॥ ਏਕੋ ਬਨਜੁ ਏਕੋ ਬਿਉਹਾਰੀ ॥ ਅਵਰੁ ਨ ਜਾਨਹਿ ਬਿਨੁ ਨਿਰੰਕਾਰੀ ॥੨॥ ਹਰਖ ਸੋਗ ਦੁਹਹੂੰ ਤੇ ਮੁਕਤੇ ॥ ਸਦਾ ਅਲਿਪਤੁ ਜੋਗ ਅਰੁ ਜੁਗਤੇ ॥ ਦੀਸਹਿ ਸਭ ਮਹਿ ਸਭ ਤੇ ਰਹਤੇ ॥ ਪਾਰਬ੍ਰਹਮ ਕਾ ਓਇ ਧਿਆਨੁ ਧਰਤੇ ॥੩॥ ਸੰਤਨ ਕੀ ਮਹਿਮਾ ਕਵਨ ਵਖਾਨਉ ॥ ਅਗਾਧਿ ਬੋਧਿ ਕਿਛੁ ਮਿਤਿ ਨਹੀ ਜਾਨਉ ॥ ਪਾਰਬ੍ਰਹਮ ਮੋਹਿ ਕਿਰਪਾ ਕੀਜੈ ॥ ਧੂਰਿ ਸੰਤਨ ਕੀ ਨਾਨਕ ਦੀਜੈ ॥੪॥੧੭॥੮੬॥

Leave a Reply

Powered By Indic IME