ਗਉੜੀ ਗੁਆਰੇਰੀ ਮਹਲਾ ੫ ॥ ਤੂੰ ਮੇਰਾ ਸਖਾ ਤੂੰਹੀ ਮੇਰਾ ਮੀਤੁ ॥ ਤੂੰ ਮੇਰਾ ਪ੍ਰੀਤਮੁ ਤੁਮ ਸੰਗਿ ਹੀਤੁ ॥ ਤੂੰ ਮੇਰੀ ਪਤਿ ਤੂਹੈ ਮੇਰਾ ਗਹਣਾ ॥ ਤੁਝ ਬਿਨੁ ਨਿਮਖੁ ਨ ਜਾਈ ਰਹਣਾ ॥੧॥ ਤੂੰ ਮੇਰੇ ਲਾਲਨ ਤੂੰ ਮੇਰੇ ਪ੍ਰਾਨ ॥ ਤੂੰ ਮੇਰੇ ਸਾਹਿਬ ਤੂੰ ਮੇਰੇ ਖਾਨ ॥੧॥ ਰਹਾਉ ॥ ਜਿਉ ਤੁਮ ਰਾਖਹੁ ਤਿਵ ਹੀ ਰਹਨਾ ॥ ਜੋ ਤੁਮ ਕਹਹੁ ਸੋਈ ਮੋਹਿ ਕਰਨਾ ॥ ਜਹ ਪੇਖਉ ਤਹਾ ਤੁਮ ਬਸਨਾ ॥ ਨਿਰਭਉ ਨਾਮੁ ਜਪਉ ਤੇਰਾ ਰਸਨਾ ॥੨॥ ਤੂੰ ਮੇਰੀ ਨਵ ਨਿਧਿ ਤੂੰ ਭੰਡਾਰੁ ॥ ਰੰਗ ਰਸਾ ਤੂੰ ਮਨਹਿ ਅਧਾਰੁ ॥ ਤੂੰ ਮੇਰੀ ਸੋਭਾ ਤੁਮ ਸੰਗਿ ਰਚੀਆ ॥ ਤੂੰ ਮੇਰੀ ਓਟ ਤੂੰ ਹੈ ਮੇਰਾ ਤਕੀਆ ॥੩॥ ਮਨ ਤਨ ਅੰਤਰਿ ਤੁਹੀ ਧਿਆਇਆ ॥ ਮਰਮੁ ਤੁਮਾਰਾ ਗੁਰ ਤੇ ਪਾਇਆ ॥ ਸਤਿਗੁਰ ਤੇ ਦ੍ਰਿੜਿਆ ਇਕੁ ਏਕੈ ॥ ਨਾਨਕ ਦਾਸ ਹਰਿ ਹਰਿ ਹਰਿ ਟੇਕੈ ॥੪॥੧੮॥੮੭॥
Scroll