ਗਉੜੀ ਗੁਆਰੇਰੀ ਮਹਲਾ ੫ ॥ ਬਿਆਪਤ ਹਰਖ ਸੋਗ ਬਿਸਥਾਰ ॥ ਬਿਆਪਤ ਸੁਰਗ ਨਰਕ ਅਵਤਾਰ ॥ ਬਿਆਪਤ ਧਨ ਨਿਰਧਨ ਪੇਖਿ ਸੋਭਾ ॥ ਮੂਲੁ ਬਿਆਧੀ ਬਿਆਪਸਿ ਲੋਭਾ ॥੧॥ ਮਾਇਆ ਬਿਆਪਤ ਬਹੁ ਪਰਕਾਰੀ ॥ ਸੰਤ ਜੀਵਹਿ ਪ੍ਰਭ ਓਟ ਤੁਮਾਰੀ ॥੧॥ ਰਹਾਉ ॥ ਬਿਆਪਤ ਅਹੰਬੁਧਿ ਕਾ ਮਾਤਾ ॥ ਬਿਆਪਤ ਪੁਤ੍ਰ ਕਲਤ੍ਰ ਸੰਗਿ ਰਾਤਾ ॥ ਬਿਆਪਤ ਹਸਤਿ ਘੋੜੇ ਅਰੁ ਬਸਤਾ ॥ ਬਿਆਪਤ ਰੂਪ ਜੋਬਨ ਮਦ ਮਸਤਾ ॥੨॥ ਬਿਆਪਤ ਭੂਮਿ ਰੰਕ ਅਰੁ ਰੰਗਾ ॥ ਬਿਆਪਤ ਗੀਤ ਨਾਦ ਸੁਣਿ ਸੰਗਾ ॥ ਬਿਆਪਤ ਸੇਜ ਮਹਲ ਸੀਗਾਰ ॥ ਪੰਚ ਦੂਤ ਬਿਆਪਤ ਅੰਧਿਆਰ ॥੩॥ ਬਿਆਪਤ ਕਰਮ ਕਰੈ ਹਉ ਫਾਸਾ ॥ ਬਿਆਪਤਿ ਗਿਰਸਤ ਬਿਆਪਤ ਉਦਾਸਾ ॥ ਆਚਾਰ ਬਿਉਹਾਰ ਬਿਆਪਤ ਇਹ ਜਾਤਿ ॥ ਸਭ ਕਿਛੁ ਬਿਆਪਤ ਬਿਨੁ ਹਰਿ ਰੰਗ ਰਾਤ ॥੪॥ ਸੰਤਨ ਕੇ ਬੰਧਨ ਕਾਟੇ ਹਰਿ ਰਾਇ ॥ ਤਾ ਕਉ ਕਹਾ ਬਿਆਪੈ ਮਾਇ ॥ ਕਹੁ ਨਾਨਕ ਜਿਨਿ ਧੂਰਿ ਸੰਤ ਪਾਈ ॥ ਤਾ ਕੈ ਨਿਕਟਿ ਨ ਆਵੈ ਮਾਈ ॥੫॥੧੯॥੮੮॥

Leave a Reply

Powered By Indic IME