ਗਉੜੀ ਗੁਆਰੇਰੀ ਮਹਲਾ ੫ ॥ ਨੈਨਹੁ ਨੀਦ ਪਰ ਦ੍ਰਿਸਟਿ ਵਿਕਾਰ ॥ ਸ੍ਰਵਣ ਸੋਏ ਸੁਣਿ ਨਿੰਦ ਵੀਚਾਰ ॥ ਰਸਨਾ ਸੋਈ ਲੋਭਿ ਮੀਠੈ ਸਾਦਿ ॥ ਮਨੁ ਸੋਇਆ ਮਾਇਆ ਬਿਸਮਾਦਿ ॥੧॥ ਇਸੁ ਗ੍ਰਿਹ ਮਹਿ ਕੋਈ ਜਾਗਤੁ ਰਹੈ ॥ ਸਾਬਤੁ ਵਸਤੁ ਓਹੁ ਅਪਨੀ ਲਹੈ ॥੧॥ ਰਹਾਉ ॥ ਸਗਲ ਸਹੇਲੀ ਅਪਨੈ ਰਸ ਮਾਤੀ ॥ ਗ੍ਰਿਹ ਅਪੁਨੇ ਕੀ ਖਬਰਿ ਨ ਜਾਤੀ ॥ ਮੁਸਨਹਾਰ ਪੰਚ ਬਟਵਾਰੇ ॥ ਸੂਨੇ ਨਗਰਿ ਪਰੇ ਠਗਹਾਰੇ ॥੨॥ ਉਨ ਤੇ ਰਾਖੈ ਬਾਪੁ ਨ ਮਾਈ ॥ ਉਨ ਤੇ ਰਾਖੈ ਮੀਤੁ ਨ ਭਾਈ ॥ ਦਰਬਿ ਸਿਆਣਪ ਨਾ ਓਇ ਰਹਤੇ ॥ ਸਾਧਸੰਗਿ ਓਇ ਦੁਸਟ ਵਸਿ ਹੋਤੇ ॥੩॥ ਕਰਿ ਕਿਰਪਾ ਮੋਹਿ ਸਾਰਿੰਗਪਾਣਿ ॥ ਸੰਤਨ ਧੂਰਿ ਸਰਬ ਨਿਧਾਨ ॥ ਸਾਬਤੁ ਪੂੰਜੀ ਸਤਿਗੁਰ ਸੰਗਿ ॥ ਨਾਨਕੁ ਜਾਗੈ ਪਾਰਬ੍ਰਹਮ ਕੈ ਰੰਗਿ ॥੪॥ ਸੋ ਜਾਗੈ ਜਿਸੁ ਪ੍ਰਭੁ ਕਿਰਪਾਲੁ ॥ ਇਹ ਪੂੰਜੀ ਸਾਬਤੁ ਧਨੁ ਮਾਲੁ ॥੧॥ ਰਹਾਉ ਦੂਜਾ ॥੨੦॥੮੯॥
Scroll