ਗਉੜੀ ਗੁਆਰੇਰੀ ਮਹਲਾ ੫ ॥ ਜਾ ਕੈ ਵਸਿ ਖਾਨ ਸੁਲਤਾਨ ॥ ਜਾ ਕੈ ਵਸਿ ਹੈ ਸਗਲ ਜਹਾਨ ॥ ਜਾ ਕਾ ਕੀਆ ਸਭੁ ਕਿਛੁ ਹੋਇ ॥ ਤਿਸ ਤੇ ਬਾਹਰਿ ਨਾਹੀ ਕੋਇ ॥੧॥ ਕਹੁ ਬੇਨੰਤੀ ਅਪੁਨੇ ਸਤਿਗੁਰ ਪਾਹਿ ॥ ਕਾਜ ਤੁਮਾਰੇ ਦੇਇ ਨਿਬਾਹਿ ॥੧॥ ਰਹਾਉ ॥ ਸਭ ਤੇ ਊਚ ਜਾ ਕਾ ਦਰਬਾਰੁ ॥ ਸਗਲ ਭਗਤ ਜਾ ਕਾ ਨਾਮੁ ਅਧਾਰੁ ॥ ਸਰਬ ਬਿਆਪਿਤ ਪੂਰਨ ਧਨੀ ॥ ਜਾ ਕੀ ਸੋਭਾ ਘਟਿ ਘਟਿ ਬਨੀ ॥੨॥ ਜਿਸੁ ਸਿਮਰਤ ਦੁਖ ਡੇਰਾ ਢਹੈ ॥ ਜਿਸੁ ਸਿਮਰਤ ਜਮੁ ਕਿਛੂ ਨ ਕਹੈ ॥ ਜਿਸੁ ਸਿਮਰਤ ਹੋਤ ਸੂਕੇ ਹਰੇ ॥ ਜਿਸੁ ਸਿਮਰਤ ਡੂਬਤ ਪਾਹਨ ਤਰੇ ॥੩॥ ਸੰਤ ਸਭਾ ਕਉ ਸਦਾ ਜੈਕਾਰੁ ॥ ਹਰਿ ਹਰਿ ਨਾਮੁ ਜਨ ਪ੍ਰਾਨ ਅਧਾਰੁ ॥ ਕਹੁ ਨਾਨਕ ਮੇਰੀ ਸੁਣੀ ਅਰਦਾਸਿ ॥ ਸੰਤ ਪ੍ਰਸਾਦਿ ਮੋ ਕਉ ਨਾਮ ਨਿਵਾਸਿ ॥੪॥੨੧॥੯੦॥

Leave a Reply

Powered By Indic IME