ਗਉੜੀ ਗੁਆਰੇਰੀ ਮਹਲਾ ੫ ॥ ਜਿਸੁ ਮਨਿ ਵਸੈ ਤਰੈ ਜਨੁ ਸੋਇ ॥ ਜਾ ਕੈ ਕਰਮਿ ਪਰਾਪਤਿ ਹੋਇ ॥ ਦੂਖੁ ਰੋਗੁ ਕਛੁ ਭਉ ਨ ਬਿਆਪੈ ॥ ਅੰਮ੍ਰਿਤ ਨਾਮੁ ਰਿਦੈ ਹਰਿ ਜਾਪੈ ॥੧॥ ਪਾਰਬ੍ਰਹਮੁ ਪਰਮੇਸੁਰੁ ਧਿਆਈਐ ॥ ਗੁਰ ਪੂਰੇ ਤੇ ਇਹ ਮਤਿ ਪਾਈਐ ॥੧॥ ਰਹਾਉ ॥ ਕਰਣ ਕਰਾਵਨਹਾਰ ਦਇਆਲ ॥ ਜੀਅ ਜੰਤ ਸਗਲੇ ਪ੍ਰਤਿਪਾਲ ॥ ਅਗਮ ਅਗੋਚਰ ਸਦਾ ਬੇਅੰਤਾ ॥ ਸਿਮਰਿ ਮਨਾ ਪੂਰੇ ਗੁਰ ਮੰਤਾ ॥੨॥ ਜਾ ਕੀ ਸੇਵਾ ਸਰਬ ਨਿਧਾਨੁ ॥ ਪ੍ਰਭ ਕੀ ਪੂਜਾ ਪਾਈਐ ਮਾਨੁ ॥ ਜਾ ਕੀ ਟਹਲ ਨ ਬਿਰਥੀ ਜਾਇ ॥ ਸਦਾ ਸਦਾ ਹਰਿ ਕੇ ਗੁਣ ਗਾਇ ॥੩॥ ਕਰਿ ਕਿਰਪਾ ਪ੍ਰਭ ਅੰਤਰਜਾਮੀ ॥ ਸੁਖ ਨਿਧਾਨ ਹਰਿ ਅਲਖ ਸੁਆਮੀ ॥ ਜੀਅ ਜੰਤ ਤੇਰੀ ਸਰਣਾਈ ॥ ਨਾਨਕ ਨਾਮੁ ਮਿਲੈ ਵਡਿਆਈ ॥੪॥੨੫॥੯੪॥

Leave a Reply

Powered By Indic IME