ਗਉੜੀ ਗੁਆਰੇਰੀ ਮਹਲਾ ੫ ॥ ਜੀਅ ਜੁਗਤਿ ਜਾ ਕੈ ਹੈ ਹਾਥ ॥ ਸੋ ਸਿਮਰਹੁ ਅਨਾਥ ਕੋ ਨਾਥੁ ॥ ਪ੍ਰਭ ਚਿਤਿ ਆਏ ਸਭੁ ਦੁਖੁ ਜਾਇ ॥ ਭੈ ਸਭ ਬਿਨਸਹਿ ਹਰਿ ਕੈ ਨਾਇ ॥੧॥ ਬਿਨੁ ਹਰਿ ਭਉ ਕਾਹੇ ਕਾ ਮਾਨਹਿ ॥ ਹਰਿ ਬਿਸਰਤ ਕਾਹੇ ਸੁਖੁ ਜਾਨਹਿ ॥੧॥ ਰਹਾਉ ॥ ਜਿਨਿ ਧਾਰੇ ਬਹੁ ਧਰਣਿ ਅਗਾਸ ॥ ਜਾ ਕੀ ਜੋਤਿ ਜੀਅ ਪਰਗਾਸ ॥ ਜਾ ਕੀ ਬਖਸ ਨ ਮੇਟੈ ਕੋਇ ॥ ਸਿਮਰਿ ਸਿਮਰਿ ਪ੍ਰਭੁ ਨਿਰਭਉ ਹੋਇ ॥੨॥ ਆਠ ਪਹਰ ਸਿਮਰਹੁ ਪ੍ਰਭ ਨਾਮੁ ॥ ਅਨਿਕ ਤੀਰਥ ਮਜਨੁ ਇਸਨਾਨੁ ॥ ਪਾਰਬ੍ਰਹਮ ਕੀ ਸਰਣੀ ਪਾਹਿ ॥ ਕੋਟਿ ਕਲੰਕ ਖਿਨ ਮਹਿ ਮਿਟਿ ਜਾਹਿ ॥੩॥ ਬੇਮੁਹਤਾਜੁ ਪੂਰਾ ਪਾਤਿਸਾਹੁ ॥ ਪ੍ਰਭ ਸੇਵਕ ਸਾਚਾ ਵੇਸਾਹੁ ॥ ਗੁਰਿ ਪੂਰੈ ਰਾਖੇ ਦੇ ਹਾਥ ॥ ਨਾਨਕ ਪਾਰਬ੍ਰਹਮ ਸਮਰਾਥ ॥੪॥੨੬॥੯੫॥
Scroll