ਗਉੜੀ ਗੁਆਰੇਰੀ ਮਹਲਾ ੫ ॥ ਗੁਰ ਪਰਸਾਦਿ ਨਾਮਿ ਮਨੁ ਲਾਗਾ ॥ ਜਨਮ ਜਨਮ ਕਾ ਸੋਇਆ ਜਾਗਾ ॥ ਅੰਮ੍ਰਿਤ ਗੁਣ ਉਚਰੈ ਪ੍ਰਭ ਬਾਣੀ ॥ ਪੂਰੇ ਗੁਰ ਕੀ ਸੁਮਤਿ ਪਰਾਣੀ ॥੧॥ ਪ੍ਰਭ ਸਿਮਰਤ ਕੁਸਲ ਸਭਿ ਪਾਏ ॥ ਘਰਿ ਬਾਹਰਿ ਸੁਖ ਸਹਜ ਸਬਾਏ ॥੧॥ ਰਹਾਉ ॥ ਸੋਈ ਪਛਾਤਾ ਜਿਨਹਿ ਉਪਾਇਆ ॥ ਕਰਿ ਕਿਰਪਾ ਪ੍ਰਭਿ ਆਪਿ ਮਿਲਾਇਆ ॥ ਬਾਹ ਪਕਰਿ ਲੀਨੋ ਕਰਿ ਅਪਨਾ ॥ ਹਰਿ ਹਰਿ ਕਥਾ ਸਦਾ ਜਪੁ ਜਪਨਾ ॥੨॥ ਮੰਤ੍ਰੁ ਤੰਤ੍ਰੁ ਅਉਖਧੁ ਪੁਨਹਚਾਰੁ ॥ ਹਰਿ ਹਰਿ ਨਾਮੁ ਜੀਅ ਪ੍ਰਾਨ ਅਧਾਰੁ ॥ ਸਾਚਾ ਧਨੁ ਪਾਇਓ ਹਰਿ ਰੰਗਿ ॥ ਦੁਤਰੁ ਤਰੇ ਸਾਧ ਕੈ ਸੰਗਿ ॥੩॥ ਸੁਖਿ ਬੈਸਹੁ ਸੰਤ ਸਜਨ ਪਰਵਾਰੁ ॥ ਹਰਿ ਧਨੁ ਖਟਿਓ ਜਾ ਕਾ ਨਾਹਿ ਸੁਮਾਰੁ ॥ ਜਿਸਹਿ ਪਰਾਪਤਿ ਤਿਸੁ ਗੁਰੁ ਦੇਇ ॥ ਨਾਨਕ ਬਿਰਥਾ ਕੋਇ ਨ ਹੇਇ ॥੪॥੨੭॥੯੬॥
Scroll