ਗਉੜੀ ਗੁਆਰੇਰੀ ਮਹਲਾ ੫ ॥ ਹਸਤ ਪੁਨੀਤ ਹੋਹਿ ਤਤਕਾਲ ॥ ਬਿਨਸਿ ਜਾਹਿ ਮਾਇਆ ਜੰਜਾਲ ॥ ਰਸਨਾ ਰਮਹੁ ਰਾਮ ਗੁਣ ਨੀਤ ॥ ਸੁਖੁ ਪਾਵਹੁ ਮੇਰੇ ਭਾਈ ਮੀਤ ॥੧॥ ਲਿਖੁ ਲੇਖਣਿ ਕਾਗਦਿ ਮਸਵਾਣੀ ॥ ਰਾਮ ਨਾਮ ਹਰਿ ਅੰਮ੍ਰਿਤ ਬਾਣੀ ॥੧॥ ਰਹਾਉ ॥ ਇਹ ਕਾਰਜਿ ਤੇਰੇ ਜਾਹਿ ਬਿਕਾਰ ॥ ਸਿਮਰਤ ਰਾਮ ਨਾਹੀ ਜਮ ਮਾਰ ॥ ਧਰਮ ਰਾਇ ਕੇ ਦੂਤ ਨ ਜੋਹੈ ॥ ਮਾਇਆ ਮਗਨ ਨ ਕਛੂਐ ਮੋਹੈ ॥੨॥ ਉਧਰਹਿ ਆਪਿ ਤਰੈ ਸੰਸਾਰੁ ॥ ਰਾਮ ਨਾਮ ਜਪਿ ਏਕੰਕਾਰੁ ॥ ਆਪਿ ਕਮਾਉ ਅਵਰਾ ਉਪਦੇਸ ॥ ਰਾਮ ਨਾਮ ਹਿਰਦੈ ਪਰਵੇਸ ॥੩॥ ਜਾ ਕੈ ਮਾਥੈ ਏਹੁ ਨਿਧਾਨੁ ॥ ਸੋਈ ਪੁਰਖੁ ਜਪੈ ਭਗਵਾਨੁ ॥ ਆਠ ਪਹਰ ਹਰਿ ਹਰਿ ਗੁਣ ਗਾਉ ॥ ਕਹੁ ਨਾਨਕ ਹਉ ਤਿਸੁ ਬਲਿ ਜਾਉ ॥੪॥੨੮॥੯੭॥

Leave a Reply

Powered By Indic IME