ਗਉੜੀ ਮਹਲਾ ੫ ॥ ਡਰਿ ਡਰਿ ਮਰਤੇ ਜਬ ਜਾਨੀਐ ਦੂਰਿ ॥ ਡਰੁ ਚੂਕਾ ਦੇਖਿਆ ਭਰਪੂਰਿ ॥੧॥ ਸਤਿਗੁਰ ਅਪਨੇ ਕਉ ਬਲਿਹਾਰੈ ॥ ਛੋਡਿ ਨ ਜਾਈ ਸਰਪਰ ਤਾਰੈ ॥੧॥ ਰਹਾਉ ॥ ਦੂਖੁ ਰੋਗੁ ਸੋਗੁ ਬਿਸਰੈ ਜਬ ਨਾਮੁ ॥ ਸਦਾ ਅਨੰਦੁ ਜਾ ਹਰਿ ਗੁਣ ਗਾਮੁ ॥੨॥ ਬੁਰਾ ਭਲਾ ਕੋਈ ਨ ਕਹੀਜੈ ॥ ਛੋਡਿ ਮਾਨੁ ਹਰਿ ਚਰਨ ਗਹੀਜੈ ॥੩॥ ਕਹੁ ਨਾਨਕ ਗੁਰ ਮੰਤ੍ਰੁ ਚਿਤਾਰਿ ॥ ਸੁਖੁ ਪਾਵਹਿ ਸਾਚੈ ਦਰਬਾਰਿ ॥੪॥੩੨॥੧੦੧॥

Leave a Reply

Powered By Indic IME