ਗਉੜੀ ਮਹਲਾ ੫ ॥ ਜਾ ਕਾ ਮੀਤੁ ਸਾਜਨੁ ਹੈ ਸਮੀਆ ॥ ਤਿਸੁ ਜਨ ਕਉ ਕਹੁ ਕਾ ਕੀ ਕਮੀਆ ॥੧॥ ਜਾ ਕੀ ਪ੍ਰੀਤਿ ਗੋਬਿੰਦ ਸਿਉ ਲਾਗੀ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੀ ॥੧॥ ਰਹਾਉ ॥ ਜਾ ਕਉ ਰਸੁ ਹਰਿ ਰਸੁ ਹੈ ਆਇਓ ॥ ਸੋ ਅਨ ਰਸ ਨਾਹੀ ਲਪਟਾਇਓ ॥੨॥ ਜਾ ਕਾ ਕਹਿਆ ਦਰਗਹ ਚਲੈ ॥ ਸੋ ਕਿਸ ਕਉ ਨਦਰਿ ਲੈ ਆਵੈ ਤਲੈ ॥੩॥ ਜਾ ਕਾ ਸਭੁ ਕਿਛੁ ਤਾ ਕਾ ਹੋਇ ॥ ਨਾਨਕ ਤਾ ਕਉ ਸਦਾ ਸੁਖੁ ਹੋਇ ॥੪॥੩੩॥੧੦੨॥
Scroll