ਗਉੜੀ ਮਹਲਾ ੫ ॥ ਜਾ ਕੈ ਦੁਖੁ ਸੁਖੁ ਸਮ ਕਰਿ ਜਾਪੈ ॥ ਤਾ ਕਉ ਕਾੜਾ ਕਹਾ ਬਿਆਪੈ ॥੧॥ ਸਹਜ ਅਨੰਦ ਹਰਿ ਸਾਧੂ ਮਾਹਿ ॥ ਆਗਿਆਕਾਰੀ ਹਰਿ ਹਰਿ ਰਾਇ ॥੧॥ ਰਹਾਉ ॥ ਜਾ ਕੈ ਅਚਿੰਤੁ ਵਸੈ ਮਨਿ ਆਇ ॥ ਤਾ ਕਉ ਚਿੰਤਾ ਕਤਹੂੰ ਨਾਹਿ ॥੨॥ ਜਾ ਕੈ ਬਿਨਸਿਓ ਮਨ ਤੇ ਭਰਮਾ ॥ ਤਾ ਕੈ ਕਛੂ ਨਾਹੀ ਡਰੁ ਜਮਾ ॥੩॥ ਜਾ ਕੈ ਹਿਰਦੈ ਦੀਓ ਗੁਰਿ ਨਾਮਾ ॥ ਕਹੁ ਨਾਨਕ ਤਾ ਕੈ ਸਗਲ ਨਿਧਾਨਾ ॥੪॥੩੪॥੧੦੩॥
Scroll