ਗਉੜੀ ਮਃ ੫ ॥ ਕਵਨ ਰੂਪੁ ਤੇਰਾ ਆਰਾਧਉ ॥ ਕਵਨ ਜੋਗ ਕਾਇਆ ਲੇ ਸਾਧਉ ॥੧॥ ਕਵਨ ਗੁਨੁ ਜੋ ਤੁਝੁ ਲੈ ਗਾਵਉ ॥ ਕਵਨ ਬੋਲ ਪਾਰਬ੍ਰਹਮ ਰੀਝਾਵਉ ॥੧॥ ਰਹਾਉ ॥ ਕਵਨ ਸੁ ਪੂਜਾ ਤੇਰੀ ਕਰਉ ॥ ਕਵਨ ਸੁ ਬਿਧਿ ਜਿਤੁ ਭਵਜਲ ਤਰਉ ॥੨॥ ਕਵਨ ਤਪੁ ਜਿਤੁ ਤਪੀਆ ਹੋਇ ॥ ਕਵਨੁ ਸੁ ਨਾਮੁ ਹਉਮੈ ਮਲੁ ਖੋਇ ॥੩॥ ਗੁਣ ਪੂਜਾ ਗਿਆਨ ਧਿਆਨ ਨਾਨਕ ਸਗਲ ਘਾਲ ॥ ਜਿਸੁ ਕਰਿ ਕਿਰਪਾ ਸਤਿਗੁਰੁ ਮਿਲੈ ਦਇਆਲ ॥੪॥ ਤਿਸ ਹੀ ਗੁਨੁ ਤਿਨ ਹੀ ਪ੍ਰਭੁ ਜਾਤਾ ॥ ਜਿਸ ਕੀ ਮਾਨਿ ਲੇਇ ਸੁਖਦਾਤਾ ॥੧॥ ਰਹਾਉ ਦੂਜਾ ॥੩੬॥੧੦੫॥

Leave a Reply

Powered By Indic IME