ਗਉੜੀ ਮਹਲਾ ੫ ॥ ਆਪਨ ਤਨੁ ਨਹੀ ਜਾ ਕੋ ਗਰਬਾ ॥ ਰਾਜ ਮਿਲਖ ਨਹੀ ਆਪਨ ਦਰਬਾ ॥੧॥ ਆਪਨ ਨਹੀ ਕਾ ਕਉ ਲਪਟਾਇਓ ॥ ਆਪਨ ਨਾਮੁ ਸਤਿਗੁਰ ਤੇ ਪਾਇਓ ॥੧॥ ਰਹਾਉ ॥ ਸੁਤ ਬਨਿਤਾ ਆਪਨ ਨਹੀ ਭਾਈ ॥ ਇਸਟ ਮੀਤ ਆਪ ਬਾਪੁ ਨ ਮਾਈ ॥੨॥ ਸੁਇਨਾ ਰੂਪਾ ਫੁਨਿ ਨਹੀ ਦਾਮ ॥ ਹੈਵਰ ਗੈਵਰ ਆਪਨ ਨਹੀ ਕਾਮ ॥੩॥ ਕਹੁ ਨਾਨਕ ਜੋ ਗੁਰਿ ਬਖਸਿ ਮਿਲਾਇਆ ॥ ਤਿਸ ਕਾ ਸਭੁ ਕਿਛੁ ਜਿਸ ਕਾ ਹਰਿ ਰਾਇਆ ॥੪॥੩੭॥੧੦੬॥

Leave a Reply

Powered By Indic IME