ਗਉੜੀ ਮਹਲਾ ੫ ॥ ਸੰਤ ਕੀ ਧੂਰਿ ਮਿਟੇ ਅਘ ਕੋਟ ॥ ਸੰਤ ਪ੍ਰਸਾਦਿ ਜਨਮ ਮਰਣ ਤੇ ਛੋਟ ॥੧॥ ਸੰਤ ਕਾ ਦਰਸੁ ਪੂਰਨ ਇਸਨਾਨੁ ॥ ਸੰਤ ਕ੍ਰਿਪਾ ਤੇ ਜਪੀਐ ਨਾਮੁ ॥੧॥ ਰਹਾਉ ॥ ਸੰਤ ਕੈ ਸੰਗਿ ਮਿਟਿਆ ਅਹੰਕਾਰੁ ॥ ਦ੍ਰਿਸਟਿ ਆਵੈ ਸਭੁ ਏਕੰਕਾਰੁ ॥੨॥ ਸੰਤ ਸੁਪ੍ਰਸੰਨ ਆਏ ਵਸਿ ਪੰਚਾ ॥ ਅੰਮ੍ਰਿਤੁ ਨਾਮੁ ਰਿਦੈ ਲੈ ਸੰਚਾ ॥੩॥ ਕਹੁ ਨਾਨਕ ਜਾ ਕਾ ਪੂਰਾ ਕਰਮ ॥ ਤਿਸੁ ਭੇਟੇ ਸਾਧੂ ਕੇ ਚਰਨ ॥੪॥੪੬॥੧੧੫॥

Leave a Reply

Powered By Indic IME