ਗਉੜੀ ਮਹਲਾ ੫ ॥ ਹਰਿ ਗੁਣ ਜਪਤ ਕਮਲੁ ਪਰਗਾਸੈ ॥ ਹਰਿ ਸਿਮਰਤ ਤ੍ਰਾਸ ਸਭ ਨਾਸੈ ॥੧॥ ਸਾ ਮਤਿ ਪੂਰੀ ਜਿਤੁ ਹਰਿ ਗੁਣ ਗਾਵੈ ॥ ਵਡੈ ਭਾਗਿ ਸਾਧੂ ਸੰਗੁ ਪਾਵੈ ॥੧॥ ਰਹਾਉ ॥ ਸਾਧਸੰਗਿ ਪਾਈਐ ਨਿਧਿ ਨਾਮਾ ॥ ਸਾਧਸੰਗਿ ਪੂਰਨ ਸਭਿ ਕਾਮਾ ॥੨॥ ਹਰਿ ਕੀ ਭਗਤਿ ਜਨਮੁ ਪਰਵਾਣੁ ॥ ਗੁਰ ਕਿਰਪਾ ਤੇ ਨਾਮੁ ਵਖਾਣੁ ॥੩॥ ਕਹੁ ਨਾਨਕ ਸੋ ਜਨੁ ਪਰਵਾਨੁ ॥ ਜਾ ਕੈ ਰਿਦੈ ਵਸੈ ਭਗਵਾਨੁ ॥੪॥੪੭॥੧੧੬॥
Scroll