ਗਉੜੀ ਮਹਲਾ ੫ ॥ ਏਕਸੁ ਸਿਉ ਜਾ ਕਾ ਮਨੁ ਰਾਤਾ ॥ ਵਿਸਰੀ ਤਿਸੈ ਪਰਾਈ ਤਾਤਾ ॥੧॥ ਬਿਨੁ ਗੋਬਿੰਦ ਨ ਦੀਸੈ ਕੋਈ ॥ ਕਰਨ ਕਰਾਵਨ ਕਰਤਾ ਸੋਈ ॥੧॥ ਰਹਾਉ ॥ ਮਨਹਿ ਕਮਾਵੈ ਮੁਖਿ ਹਰਿ ਹਰਿ ਬੋਲੈ ॥ ਸੋ ਜਨੁ ਇਤ ਉਤ ਕਤਹਿ ਨ ਡੋਲੈ ॥੨॥ ਜਾ ਕੈ ਹਰਿ ਧਨੁ ਸੋ ਸਚ ਸਾਹੁ ॥ ਗੁਰਿ ਪੂਰੈ ਕਰਿ ਦੀਨੋ ਵਿਸਾਹੁ ॥੩॥ ਜੀਵਨ ਪੁਰਖੁ ਮਿਲਿਆ ਹਰਿ ਰਾਇਆ ॥ ਕਹੁ ਨਾਨਕ ਪਰਮ ਪਦੁ ਪਾਇਆ ॥੪॥੪੮॥੧੧੭॥

Leave a Reply

Powered By Indic IME