ਗਉੜੀ ਮਹਲਾ ੫ ॥ ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ॥ ਤਬ ਤੇ ਧਾਵਤੁ ਮਨੁ ਤ੍ਰਿਪਤਾਇਆ ॥੧॥ ਸੁਖ ਬਿਸ੍ਰਾਮੁ ਪਾਇਆ ਗੁਣ ਗਾਇ ॥ ਸ੍ਰਮੁ ਮਿਟਿਆ ਮੇਰੀ ਹਤੀ ਬਲਾਇ ॥੧॥ ਰਹਾਉ ॥ ਚਰਨ ਕਮਲ ਅਰਾਧਿ ਭਗਵੰਤਾ ॥ ਹਰਿ ਸਿਮਰਨ ਤੇ ਮਿਟੀ ਮੇਰੀ ਚਿੰਤਾ ॥੨॥ ਸਭ ਤਜਿ ਅਨਾਥੁ ਏਕ ਸਰਣਿ ਆਇਓ ॥ ਊਚ ਅਸਥਾਨੁ ਤਬ ਸਹਜੇ ਪਾਇਓ ॥੩॥ ਦੂਖੁ ਦਰਦੁ ਭਰਮੁ ਭਉ ਨਸਿਆ ॥ ਕਰਣਹਾਰੁ ਨਾਨਕ ਮਨਿ ਬਸਿਆ ॥੪॥੫੦॥੧੧੯॥
Scroll