ਗਉੜੀ ਮਹਲਾ ੫ ॥ ਕਰ ਕਰਿ ਟਹਲ ਰਸਨਾ ਗੁਣ ਗਾਵਉ ॥ ਚਰਨ ਠਾਕੁਰ ਕੈ ਮਾਰਗਿ ਧਾਵਉ ॥੧॥ ਭਲੋ ਸਮੋ ਸਿਮਰਨ ਕੀ ਬਰੀਆ ॥ ਸਿਮਰਤ ਨਾਮੁ ਭੈ ਪਾਰਿ ਉਤਰੀਆ ॥੧॥ ਰਹਾਉ ॥ ਨੇਤ੍ਰ ਸੰਤਨ ਕਾ ਦਰਸਨੁ ਪੇਖੁ ॥ ਪ੍ਰਭ ਅਵਿਨਾਸੀ ਮਨ ਮਹਿ ਲੇਖੁ ॥੨॥ ਸੁਣਿ ਕੀਰਤਨੁ ਸਾਧ ਪਹਿ ਜਾਇ ॥ ਜਨਮ ਮਰਣ ਕੀ ਤ੍ਰਾਸ ਮਿਟਾਇ ॥੩॥ ਚਰਣ ਕਮਲ ਠਾਕੁਰ ਉਰਿ ਧਾਰਿ ॥ ਦੁਲਭ ਦੇਹ ਨਾਨਕ ਨਿਸਤਾਰਿ ॥੪॥੫੧॥੧੨੦॥
Scroll