ਗਉੜੀ ਮਹਲਾ ੫ ॥ ਛਾਡਿ ਸਿਆਨਪ ਬਹੁ ਚਤੁਰਾਈ ॥ ਗੁਰ ਪੂਰੇ ਕੀ ਟੇਕ ਟਿਕਾਈ ॥੧॥ ਦੁਖ ਬਿਨਸੇ ਸੁਖ ਹਰਿ ਗੁਣ ਗਾਇ ॥ ਗੁਰੁ ਪੂਰਾ ਭੇਟਿਆ ਲਿਵ ਲਾਇ ॥੧॥ ਰਹਾਉ ॥ ਹਰਿ ਕਾ ਨਾਮੁ ਦੀਓ ਗੁਰਿ ਮੰਤ੍ਰੁ ॥ ਮਿਟੇ ਵਿਸੂਰੇ ਉਤਰੀ ਚਿੰਤ ॥੨॥ ਅਨਦ ਭਏ ਗੁਰ ਮਿਲਤ ਕ੍ਰਿਪਾਲ ॥ ਕਰਿ ਕਿਰਪਾ ਕਾਟੇ ਜਮ ਜਾਲ ॥੩॥ ਕਹੁ ਨਾਨਕ ਗੁਰੁ ਪੂਰਾ ਪਾਇਆ ॥ ਤਾ ਤੇ ਬਹੁਰਿ ਨ ਬਿਆਪੈ ਮਾਇਆ ॥੪॥੫੩॥੧੨੨॥
Scroll