ਗਉੜੀ ਮਹਲਾ ੫ ॥ ਅਨਿਕ ਰਸਾ ਖਾਏ ਜੈਸੇ ਢੋਰ ॥ ਮੋਹ ਕੀ ਜੇਵਰੀ ਬਾਧਿਓ ਚੋਰ ॥੧॥ ਮਿਰਤਕ ਦੇਹ ਸਾਧਸੰਗ ਬਿਹੂਨਾ ॥ ਆਵਤ ਜਾਤ ਜੋਨੀ ਦੁਖ ਖੀਨਾ ॥੧॥ ਰਹਾਉ ॥ ਅਨਿਕ ਬਸਤ੍ਰ ਸੁੰਦਰ ਪਹਿਰਾਇਆ ॥ ਜਿਉ ਡਰਨਾ ਖੇਤ ਮਾਹਿ ਡਰਾਇਆ ॥੨॥ ਸਗਲ ਸਰੀਰ ਆਵਤ ਸਭ ਕਾਮ ॥ ਨਿਹਫਲ ਮਾਨੁਖੁ ਜਪੈ ਨਹੀ ਨਾਮ ॥੩॥ ਕਹੁ ਨਾਨਕ ਜਾ ਕਉ ਭਏ ਦਇਆਲਾ ॥ ਸਾਧਸੰਗਿ ਮਿਲਿ ਭਜਹਿ ਗਪਾਲਾ ॥੪॥੫੫॥੧੨੪॥
Scroll