ਗਉੜੀ ਮਹਲਾ ੫ ॥ ਸੂਕੇ ਹਰੇ ਕੀਏ ਖਿਨ ਮਾਹੇ ॥ ਅੰਮ੍ਰਿਤ ਦ੍ਰਿਸਟਿ ਸੰਚਿ ਜੀਵਾਏ ॥੧॥ ਕਾਟੇ ਕਸਟ ਪੂਰੇ ਗੁਰਦੇਵ ॥ ਸੇਵਕ ਕਉ ਦੀਨੀ ਅਪੁਨੀ ਸੇਵ ॥੧॥ ਰਹਾਉ ॥ ਮਿਟਿ ਗਈ ਚਿੰਤ ਪੁਨੀ ਮਨ ਆਸਾ ॥ ਕਰੀ ਦਇਆ ਸਤਿਗੁਰਿ ਗੁਣਤਾਸਾ ॥੨॥ ਦੁਖ ਨਾਠੇ ਸੁਖ ਆਇ ਸਮਾਏ ॥ ਢੀਲ ਨ ਪਰੀ ਜਾ ਗੁਰਿ ਫੁਰਮਾਏ ॥੩॥ ਇਛ ਪੁਨੀ ਪੂਰੇ ਗੁਰ ਮਿਲੇ ॥ ਨਾਨਕ ਤੇ ਜਨ ਸੁਫਲ ਫਲੇ ॥੪॥੫੮॥੧੨੭॥
Scroll