ਗਉੜੀ ਮਹਲਾ ੫ ॥ ਗੁਰ ਕਾ ਸਬਦੁ ਰਾਖੁ ਮਨ ਮਾਹਿ ॥ ਨਾਮੁ ਸਿਮਰਿ ਚਿੰਤਾ ਸਭ ਜਾਹਿ ॥੧॥ ਬਿਨੁ ਭਗਵੰਤ ਨਾਹੀ ਅਨ ਕੋਇ ॥ ਮਾਰੈ ਰਾਖੈ ਏਕੋ ਸੋਇ ॥੧॥ ਰਹਾਉ ॥ ਗੁਰ ਕੇ ਚਰਣ ਰਿਦੈ ਉਰਿ ਧਾਰਿ ॥ ਅਗਨਿ ਸਾਗਰੁ ਜਪਿ ਉਤਰਹਿ ਪਾਰਿ ॥੨॥ ਗੁਰ ਮੂਰਤਿ ਸਿਉ ਲਾਇ ਧਿਆਨੁ ॥ ਈਹਾ ਊਹਾ ਪਾਵਹਿ ਮਾਨੁ ॥੩॥ ਸਗਲ ਤਿਆਗਿ ਗੁਰ ਸਰਣੀ ਆਇਆ ॥ ਮਿਟੇ ਅੰਦੇਸੇ ਨਾਨਕ ਸੁਖੁ ਪਾਇਆ ॥੪॥੬੧॥੧੩੦॥
Scroll