ਗਉੜੀ ਮਹਲਾ ੫ ॥ ਭੈ ਮਹਿ ਰਚਿਓ ਸਭੁ ਸੰਸਾਰਾ ॥ ਤਿਸੁ ਭਉ ਨਾਹੀ ਜਿਸੁ ਨਾਮੁ ਅਧਾਰਾ ॥੧॥ ਭਉ ਨ ਵਿਆਪੈ ਤੇਰੀ ਸਰਣਾ ॥ ਜੋ ਤੁਧੁ ਭਾਵੈ ਸੋਈ ਕਰਣਾ ॥੧॥ ਰਹਾਉ ॥ ਸੋਗ ਹਰਖ ਮਹਿ ਆਵਣ ਜਾਣਾ ॥ ਤਿਨਿ ਸੁਖੁ ਪਾਇਆ ਜੋ ਪ੍ਰਭ ਭਾਣਾ ॥੨॥ ਅਗਨਿ ਸਾਗਰੁ ਮਹਾ ਵਿਆਪੈ ਮਾਇਆ ॥ ਸੇ ਸੀਤਲ ਜਿਨ ਸਤਿਗੁਰੁ ਪਾਇਆ ॥੩॥ ਰਾਖਿ ਲੇਇ ਪ੍ਰਭੁ ਰਾਖਨਹਾਰਾ ॥ ਕਹੁ ਨਾਨਕ ਕਿਆ ਜੰਤ ਵਿਚਾਰਾ ॥੪॥੬੩॥੧੩੨॥

Leave a Reply

Powered By Indic IME