ਗਉੜੀ ਮਹਲਾ ੫ ॥ ਤੁਮਰੀ ਕ੍ਰਿਪਾ ਤੇ ਜਪੀਐ ਨਾਉ ॥ ਤੁਮਰੀ ਕ੍ਰਿਪਾ ਤੇ ਦਰਗਹ ਥਾਉ ॥੧॥ ਤੁਝ ਬਿਨੁ ਪਾਰਬ੍ਰਹਮ ਨਹੀ ਕੋਇ ॥ ਤੁਮਰੀ ਕ੍ਰਿਪਾ ਤੇ ਸਦਾ ਸੁਖੁ ਹੋਇ ॥੧॥ ਰਹਾਉ ॥ ਤੁਮ ਮਨਿ ਵਸੇ ਤਉ ਦੂਖੁ ਨ ਲਾਗੈ ॥ ਤੁਮਰੀ ਕ੍ਰਿਪਾ ਤੇ ਭ੍ਰਮੁ ਭਉ ਭਾਗੈ ॥੨॥ ਪਾਰਬ੍ਰਹਮ ਅਪਰੰਪਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥੩॥ ਕਰਉ ਅਰਦਾਸਿ ਅਪਨੇ ਸਤਿਗੁਰ ਪਾਸਿ ॥ ਨਾਨਕ ਨਾਮੁ ਮਿਲੈ ਸਚੁ ਰਾਸਿ ॥੪॥੬੪॥੧੩੩॥

Leave a Reply

Powered By Indic IME