ਗਉੜੀ ਮਹਲਾ ੫ ॥ ਹਰਿ ਸਿਮਰਤ ਤੇਰੀ ਜਾਇ ਬਲਾਇ ॥ ਸਰਬ ਕਲਿਆਣ ਵਸੈ ਮਨਿ ਆਇ ॥੧॥ ਭਜੁ ਮਨ ਮੇਰੇ ਏਕੋ ਨਾਮ ॥ ਜੀਅ ਤੇਰੇ ਕੈ ਆਵੈ ਕਾਮ ॥੧॥ ਰਹਾਉ ॥ ਰੈਣਿ ਦਿਨਸੁ ਗੁਣ ਗਾਉ ਅਨੰਤਾ ॥ ਗੁਰ ਪੂਰੇ ਕਾ ਨਿਰਮਲ ਮੰਤਾ ॥੨॥ ਛੋਡਿ ਉਪਾਵ ਏਕ ਟੇਕ ਰਾਖੁ ॥ ਮਹਾ ਪਦਾਰਥੁ ਅੰਮ੍ਰਿਤ ਰਸੁ ਚਾਖੁ ॥੩॥ ਬਿਖਮ ਸਾਗਰੁ ਤੇਈ ਜਨ ਤਰੇ ॥ ਨਾਨਕ ਜਾ ਕਉ ਨਦਰਿ ਕਰੇ ॥੪॥੬੮॥੧੩੭॥
Scroll