ਗਉੜੀ ਮਹਲਾ ੫ ॥ ਗੁਰ ਜੀ ਕੇ ਦਰਸਨ ਕਉ ਬਲਿ ਜਾਉ ॥ ਜਪਿ ਜਪਿ ਜੀਵਾ ਸਤਿਗੁਰ ਨਾਉ ॥੧॥ ਪਾਰਬ੍ਰਹਮ ਪੂਰਨ ਗੁਰਦੇਵ ॥ ਕਰਿ ਕਿਰਪਾ ਲਾਗਉ ਤੇਰੀ ਸੇਵ ॥੧॥ ਰਹਾਉ ॥ ਚਰਨ ਕਮਲ ਹਿਰਦੈ ਉਰ ਧਾਰੀ ॥ ਮਨ ਤਨ ਧਨ ਗੁਰ ਪ੍ਰਾਨ ਅਧਾਰੀ ॥੨॥ ਸਫਲ ਜਨਮੁ ਹੋਵੈ ਪਰਵਾਣੁ ॥ ਗੁਰੁ ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥੩॥ ਸੰਤ ਧੂਰਿ ਪਾਈਐ ਵਡਭਾਗੀ ॥ ਨਾਨਕ ਗੁਰ ਭੇਟਤ ਹਰਿ ਸਿਉ ਲਿਵ ਲਾਗੀ ॥੪॥੭੦॥੧੩੯॥

Leave a Reply

Powered By Indic IME