ਗਉੜੀ ਮਹਲਾ ੫ ॥ ਕਰੈ ਦੁਹਕਰਮ ਦਿਖਾਵੈ ਹੋਰੁ ॥ ਰਾਮ ਕੀ ਦਰਗਹ ਬਾਧਾ ਚੋਰੁ ॥੧॥ ਰਾਮੁ ਰਮੈ ਸੋਈ ਰਾਮਾਣਾ ॥ ਜਲਿ ਥਲਿ ਮਹੀਅਲਿ ਏਕੁ ਸਮਾਣਾ ॥੧॥ ਰਹਾਉ ॥ ਅੰਤਰਿ ਬਿਖੁ ਮੁਖਿ ਅੰਮ੍ਰਿਤੁ ਸੁਣਾਵੈ ॥ ਜਮ ਪੁਰਿ ਬਾਧਾ ਚੋਟਾ ਖਾਵੈ ॥੨॥ ਅਨਿਕ ਪੜਦੇ ਮਹਿ ਕਮਾਵੈ ਵਿਕਾਰ ॥ ਖਿਨ ਮਹਿ ਪ੍ਰਗਟ ਹੋਹਿ ਸੰਸਾਰ ॥੩॥ ਅੰਤਰਿ ਸਾਚਿ ਨਾਮਿ ਰਸਿ ਰਾਤਾ ॥ ਨਾਨਕ ਤਿਸੁ ਕਿਰਪਾਲੁ ਬਿਧਾਤਾ ॥੪॥੭੧॥੧੪੦॥

Leave a Reply

Powered By Indic IME