ਗਉੜੀ ਮਹਲਾ ੫ ॥ ਰਾਮ ਰੰਗੁ ਕਦੇ ਉਤਰਿ ਨ ਜਾਇ ॥ ਗੁਰੁ ਪੂਰਾ ਜਿਸੁ ਦੇਇ ਬੁਝਾਇ ॥੧॥ ਹਰਿ ਰੰਗਿ ਰਾਤਾ ਸੋ ਮਨੁ ਸਾਚਾ ॥ ਲਾਲ ਰੰਗ ਪੂਰਨ ਪੁਰਖੁ ਬਿਧਾਤਾ ॥੧॥ ਰਹਾਉ ॥ ਸੰਤਹ ਸੰਗਿ ਬੈਸਿ ਗੁਨ ਗਾਇ ॥ ਤਾ ਕਾ ਰੰਗੁ ਨ ਉਤਰੈ ਜਾਇ ॥੨॥ ਬਿਨੁ ਹਰਿ ਸਿਮਰਨ ਸੁਖੁ ਨਹੀ ਪਾਇਆ ॥ ਆਨ ਰੰਗ ਫੀਕੇ ਸਭ ਮਾਇਆ ॥੩॥ ਗੁਰਿ ਰੰਗੇ ਸੇ ਭਏ ਨਿਹਾਲ ॥ ਕਹੁ ਨਾਨਕ ਗੁਰ ਭਏ ਹੈ ਦਇਆਲ ॥੪॥੭੨॥੧੪੧॥
Scroll