ਗਉੜੀ ਮਹਲਾ ੫ ॥ ਹਰਿ ਸਿਮਰਤ ਸਭਿ ਮਿਟਹਿ ਕਲੇਸ ॥ ਚਰਣ ਕਮਲ ਮਨ ਮਹਿ ਪਰਵੇਸ ॥੧॥ ਉਚਰਹੁ ਰਾਮ ਨਾਮੁ ਲਖ ਬਾਰੀ ॥ ਅੰਮ੍ਰਿਤ ਰਸੁ ਪੀਵਹੁ ਪ੍ਰਭ ਪਿਆਰੀ ॥੧॥ ਰਹਾਉ ॥ ਸੂਖ ਸਹਜ ਰਸ ਮਹਾ ਅਨੰਦਾ ॥ ਜਪਿ ਜਪਿ ਜੀਵੇ ਪਰਮਾਨੰਦਾ ॥੨॥ ਕਾਮ ਕ੍ਰੋਧ ਲੋਭ ਮਦ ਖੋਏ ॥ ਸਾਧ ਕੈ ਸੰਗਿ ਕਿਲਬਿਖ ਸਭ ਧੋਏ ॥੩॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕ ਦੀਜੈ ਸਾਧ ਰਵਾਲਾ ॥੪॥੭੫॥੧੪੪॥
Scroll