ਗਉੜੀ ਮਹਲਾ ੫ ॥ ਜਿਸ ਕਾ ਦੀਆ ਪੈਨੈ ਖਾਇ ॥ ਤਿਸੁ ਸਿਉ ਆਲਸੁ ਕਿਉ ਬਨੈ ਮਾਇ ॥੧॥ ਖਸਮੁ ਬਿਸਾਰਿ ਆਨ ਕੰਮਿ ਲਾਗਹਿ ॥ ਕਉਡੀ ਬਦਲੇ ਰਤਨੁ ਤਿਆਗਹਿ ॥੧॥ ਰਹਾਉ ॥ ਪ੍ਰਭੂ ਤਿਆਗਿ ਲਾਗਤ ਅਨ ਲੋਭਾ ॥ ਦਾਸਿ ਸਲਾਮੁ ਕਰਤ ਕਤ ਸੋਭਾ ॥੨॥ ਅੰਮ੍ਰਿਤ ਰਸੁ ਖਾਵਹਿ ਖਾਨ ਪਾਨ ॥ ਜਿਨਿ ਦੀਏ ਤਿਸਹਿ ਨ ਜਾਨਹਿ ਸੁਆਨ ॥੩॥ ਕਹੁ ਨਾਨਕ ਹਮ ਲੂਣ ਹਰਾਮੀ ॥ ਬਖਸਿ ਲੇਹੁ ਪ੍ਰਭ ਅੰਤਰਜਾਮੀ ॥੪॥੭੬॥੧੪੫॥
Scroll