ਗਉੜੀ ਮਹਲਾ ੫ ॥ ਖਾਦਾ ਪੈਨਦਾ ਮੂਕਰਿ ਪਾਇ ॥ ਤਿਸ ਨੋ ਜੋਹਹਿ ਦੂਤ ਧਰਮਰਾਇ ॥੧॥ ਤਿਸੁ ਸਿਉ ਬੇਮੁਖੁ ਜਿਨਿ ਜੀਉ ਪਿੰਡੁ ਦੀਨਾ ॥ ਕੋਟਿ ਜਨਮ ਭਰਮਹਿ ਬਹੁ ਜੂਨਾ ॥੧॥ ਰਹਾਉ ॥ ਸਾਕਤ ਕੀ ਐਸੀ ਹੈ ਰੀਤਿ ॥ ਜੋ ਕਿਛੁ ਕਰੈ ਸਗਲ ਬਿਪਰੀਤਿ ॥੨॥ ਜੀਉ ਪ੍ਰਾਣ ਜਿਨਿ ਮਨੁ ਤਨੁ ਧਾਰਿਆ ॥ ਸੋਈ ਠਾਕੁਰੁ ਮਨਹੁ ਬਿਸਾਰਿਆ ॥੩॥ ਬਧੇ ਬਿਕਾਰ ਲਿਖੇ ਬਹੁ ਕਾਗਰ ॥ ਨਾਨਕ ਉਧਰੁ ਕ੍ਰਿਪਾ ਸੁਖ ਸਾਗਰ ॥੪॥ ਪਾਰਬ੍ਰਹਮ ਤੇਰੀ ਸਰਣਾਇ ॥ ਬੰਧਨ ਕਾਟਿ ਤਰੈ ਹਰਿ ਨਾਇ ॥੧॥ ਰਹਾਉ ਦੂਜਾ ॥੭੮॥੧੪੭॥
Scroll