ਗਉੜੀ ਮਹਲਾ ੫ ॥ ਪਉ ਸਰਣਾਈ ਜਿਨਿ ਹਰਿ ਜਾਤੇ ॥ ਮਨੁ ਤਨੁ ਸੀਤਲੁ ਚਰਣ ਹਰਿ ਰਾਤੇ ॥੧॥ ਭੈ ਭੰਜਨ ਪ੍ਰਭ ਮਨਿ ਨ ਬਸਾਹੀ ॥ ਡਰਪਤ ਡਰਪਤ ਜਨਮ ਬਹੁਤੁ ਜਾਹੀ ॥੧॥ ਰਹਾਉ ॥ ਜਾ ਕੈ ਰਿਦੈ ਬਸਿਓ ਹਰਿ ਨਾਮ ॥ ਸਗਲ ਮਨੋਰਥ ਤਾ ਕੇ ਪੂਰਨ ਕਾਮ ॥੨॥ ਜਨਮੁ ਜਰਾ ਮਿਰਤੁ ਜਿਸੁ ਵਾਸਿ ॥ ਸੋ ਸਮਰਥੁ ਸਿਮਰਿ ਸਾਸਿ ਗਿਰਾਸਿ ॥੩॥ ਮੀਤੁ ਸਾਜਨੁ ਸਖਾ ਪ੍ਰਭੁ ਏਕ ॥ ਨਾਮੁ ਸੁਆਮੀ ਕਾ ਨਾਨਕ ਟੇਕ ॥੪॥੮੭॥੧੫੬॥
Scroll