ਗਉੜੀ ਮਹਲਾ ੫ ॥ ਬਾਹਰਿ ਰਾਖਿਓ ਰਿਦੈ ਸਮਾਲਿ ॥ ਘਰਿ ਆਏ ਗੋਵਿੰਦੁ ਲੈ ਨਾਲਿ ॥੧॥ ਹਰਿ ਹਰਿ ਨਾਮੁ ਸੰਤਨ ਕੈ ਸੰਗਿ ॥ ਮਨੁ ਤਨੁ ਰਾਤਾ ਰਾਮ ਕੈ ਰੰਗਿ ॥੧॥ ਰਹਾਉ ॥ ਗੁਰ ਪਰਸਾਦੀ ਸਾਗਰੁ ਤਰਿਆ ॥ ਜਨਮ ਜਨਮ ਕੇ ਕਿਲਵਿਖ ਸਭਿ ਹਿਰਿਆ ॥੨॥ ਸੋਭਾ ਸੁਰਤਿ ਨਾਮਿ ਭਗਵੰਤੁ ॥ ਪੂਰੇ ਗੁਰ ਕਾ ਨਿਰਮਲ ਮੰਤੁ ॥੩॥ ਚਰਣ ਕਮਲ ਹਿਰਦੇ ਮਹਿ ਜਾਪੁ ॥ ਨਾਨਕੁ ਪੇਖਿ ਜੀਵੈ ਪਰਤਾਪੁ ॥੪॥੮੮॥੧੫੭॥
Scroll